
ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ
- by Jasbeer Singh
- December 18, 2024

ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਕੀਤਾ ਜਾਂਦਾ ਹੈ ਟੀਕਾਕਰਣ: ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਪਟਿਆਲਾ, 18 ਦਸੰਬਰ : ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਵੱਲੋਂ ਪਿੰਡ ਚੋਰਾ,ਧਰੇੜੀ ਜੱਟਾਂ ਅਤੇ ਆਲਮਪੁਰ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦੀ ਸੁਪਰਵੀਜਨ ਕੀਤੀ । ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਸੁਪਰਵੀਜਨ ਦੌਰਾਨ ਉਨ੍ਹਾਂ ਵੱਲੋਂ ਇਹਨਾਂ ਸੈਸ਼ਨਾਂ ਤੇ ਵਰਤੀ ਜਾ ਰਹੀ ਵੈਕਸੀਨ, ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੁਈਆਂ, ਸਰਿੰਜਾਂ ਅਤੇ ਟੀਕਾਕਰਨ ਰਜਿਸ਼ਟਰਾਂ ਦੀ ਜਾਂਚ ਕੀਤੀ ਗਈ । ਇਹਨਾਂ ਸੈਸ਼ਨਾਂ ਚ ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਂ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗਰਭਵੱਤੀ ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁੁਸਾਰ ਆਪਣਾ ਅਤੇ ਨਵ ਜਨਮੇਂ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ । ਜਿਲਾ ਟੀਕਾਕਰਨ ਅਫਸਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮਮਤਾ ਦਿਵਸ ਤੇ ਗਰਭਵੱਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ ।
Related Post
Popular News
Hot Categories
Subscribe To Our Newsletter
No spam, notifications only about new products, updates.