
ਜਲ ਸਪਲਾਈ ਵਿਭਾਗ ਦੇ ਮੁੱਖੀ ਖਿਲਾਫ਼ ਮੋਹਾਲੀ ਵਿਖੇ ਰੋਸ ਧਰਨਾ 8 ਅਗਸਤ ਨੂੰ
- by Jasbeer Singh
- August 1, 2024

ਜਲ ਸਪਲਾਈ ਵਿਭਾਗ ਦੇ ਮੁੱਖੀ ਖਿਲਾਫ਼ ਮੋਹਾਲੀ ਵਿਖੇ ਰੋਸ ਧਰਨਾ 8 ਅਗਸਤ ਨੂੰ ਪਟਿਆਲਾ : ਪੀ ਡਬਲਿਊ ਡੀ ਫ਼ੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਜੋਨ ਪਟਿਆਲਾ ਦੀ ਮੀਟਿੰਗ ਬੀ ਐਮ ਐਲ ਕੰਪਲੈਕਸ ਪਟਿਆਲਾ ਵਿਖੇ ਜਸਵੀਰ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੋਨ ਆਗੂਆਂ ਤੋਂ ਇਲਾਵਾ ਸਾਰੀਆਂ ਬ੍ਰਾਂਚਾਂ ਦੇ ਪ੍ਰਧਾਨ ਸਕੱਤਰਾਂ ਨੇ ਹਿਸਾ ਲਿਆ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਲੱਖਵਿੰਦਰ ਸਿੰਘ ਖਾਨਪੁਰ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਸੁਨਾਮ, ਹਰਦੇਵ ਸਿੰਘ ਸਮਾਣਾ ਤੇ ਕੁਲਦੀਪ ਸਿੰਘ ਘੱਗਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਿੱਛਲੇ ਤਿੰਨ ਸਾਲ ਤੋਂ ਮ੍ਰਿਤਕ ਕਰਮਚਾਰੀਆਂ ਦੇ ਸੋ ਤੋਂ ਵੱਧ ਵਾਰਸਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਯੋਗ ਵਾਧਾ ਨਹੀਂ ਕੀਤਾ ਜਾ ਰਿਹਾ, ਦਰਜਾ ਚਾਰ ਤੇ ਤਿੰਨ ਮੁਲਾਜ਼ਮਾਂ ਨੂੰ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਸਮੇ ਸਿਰ ਪਦ ਉਨਤ ਨਹੀਂ ਕੀਤਾ ਜਾ ਰਿਹਾ ਅਤੇ ਕੋਰਟਾਂ ਚੋ ਕੇਸ ਜਿੱਤੇ ਮੁਲਾਜ਼ਮਾਂ ਨੂੰ ਬਣਦੇ ਬਕਾਏ ਦੇਣ ਤੋਂ ਆਨਾ ਕਾਨੀ ਕੀਤੀ ਜਾ ਰਹੀ ਹੈ ਜਿਸ ਕਾਰਨ ਫੀਲਡ ਮੁਲਾਜ਼ਮਾਂ ਅੰਦਰ ਭਾਰੀ ਰੋਸ ਤੇ ਪ੍ਰੇਸ਼ਾਨੀ ਪਾਈ ਜਾ ਰਹੀ ਹੈ ਇਸ ਲਈ ਜੱਥੇਬੰਦੀ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ ਖਿਲਾਫ਼ ਮੋਹਾਲੀ ਵਿਖੇ ਪੰਜਾਬ ਪੱਧਰ ਦੀ ਰੋਸ ਰੈਲੀ ਮਿਤੀ 08-08-2024 ਨੂੰ ਕੀਤੀ ਜਾ ਰਹੀ ਹੈ ਜਿਸ ਵਿਚ ਜਿਲ੍ਹਾ ਪਟਿਆਲਾ ਤੋਂ ਸੈਂਕੜੇ ਮੁਲਾਜਮ ਸ਼ਮੂਲੀਅਤ ਕਰਨਗੇ। ਮੀਟਿੰਗ ਵਲੋਂ ਪੰਜਾਬ ਸਰਕਾਰ ਤੋਂ ਮੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੇ ਸਰਵਿਸ ਰੂਲਾਂ ਵਿੱਚ ਸੋਧ ਕੀਤੀ ਜਾਵੇ, ਫੀਲਡ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਛੁੱਟੀਆਂ ਦੇ ਅਖਤਿਆਰ ਸਰਕਲ ਤੇ ਮੁੱਖ ਦਫ਼ਤਰ ਨੂੰ ਦਿੱਤੇ ਜਾਣ, ਜਲ ਸਰੋਤ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਨੂੰ ਕੱਚੀਆਂ ਤੇ ਪੱਕੀਆਂ ਛੁੱਟੀਆਂ ਦਿੱਤੀਆਂ ਜਾਣ, ਬੰਦ ਪਏ ਸੂਏ ਤੇ ਰਜਬਾਹਿਆਂ ਦੀਆਂ ਗੇਜਾ ਦੇਣੀਆਂ ਬੰਦ ਕੀਤੀਆਂ ਜਾਣ ਅਤੇ ਖਾਲੀ ਪੋਸਟਾਂ ਭਰੀਆਂ ਜਾਣ ਤਾਂ ਜ਼ੋ ਮੁਲਾਜ਼ਮਾਂ ਤੇ ਪਿਆ ਵਾਧੂ ਬੋਝ ਘਟਾਇਆ ਜਾ ਸਕੇ ਅਤੇ ਕੰਮਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।