July 6, 2024 00:38:31
post

Jasbeer Singh

(Chief Editor)

Punjab, Haryana & Himachal

ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ

post-img

ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝਾ ਮੋਰਚਾ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਹਿੱਟ ਐਂਟ ਰਨ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਪ੍ਰਧਾਨਗੀ ਪ੍ਰਿਥਵੀ ਸਿੰਘ ਚਾਹਰ, ਸੰਦੀਪ ਕੁਮਾਰ ਅਤੇ ਰਿਛਪਾਲ ਸਿੰਘ ਸੰਧੂ ਨੇ ਕੀਤੀ। ਬੱਸ ਅੱਡੇ ’ਚ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪ੍ਰਿਥਵੀ ਸਿੰਘ ਚਾਹਰ ਨੇ ਦੱਸਿਆ ਕਿ ਹਾਦਸਾ ਵਾਪਰਨ ਦੀ ਸੂਰਤ ਵਿੱਚ ਡਰਾਈਵਰਾਂ ਖ਼ਿਲਾਫ਼ ਲਾਈ ਗਈ ਭਾਰਤੀ ਨਿਆਂ ਸੰਹਿਤਾ ਤਹਿਤ ਸਖ਼ਤ ਕਾਰਵਾਈ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਨਵੇਂ ਕਾਨੂੰਨ ਤਹਿਤ ਡਰਾਈਵਰ ਨੂੰ ਸੱਤ ਲੱਖ ਰੁਪਏ ਤੱਕ ਦਾ ਜੁਰਮਾਨਾ ਤੇ ਦਸ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਚਲਾਉਣ ਲਈ ਡਰਾਈਵਰ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਆਪਣੀ ਜਾਨ ਦਾਅ ’ਤੇ ਲਗਾ ਦਿੰਦੇ ਹਨ, ਫਿਰ ਵੀ ਜੇਕਰ ਕਿਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਜੁਰਮਾਨਾ ਅਤੇ ਕੈਦ ਦਾ ਸਾਹਮਣਾ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਧਾਰਾਵਾਂ ਵਾਪਸ ਨਾ ਲਈਆਂ ਗਈਆਂ ਤਾਂ ਰੋਡਵੇਜ਼ ਮੁਲਾਜ਼ਮ ਆਉਣ ਵਾਲੇ ਸਮੇਂ ਵਿੱਚ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਮੁਲਾਜ਼ਮ ਆਗੂ ਭੀਮ ਸਿੰਘ ਚੱਕਣ, ਸ਼ੇਰ ਸਿੰਘ ਖੋਦ, ਆਤਮਾਰਾਮ ਬੈਣੀਵਾਲ ਸਮੇਤ ਕਈ ਹੋਰ ਮੁਲਾਜ਼ਮ ਹਾਜ਼ਰ ਸਨ।

Related Post