
ਕੈਬਨਿਟ ਮੰਤਰੀ ਡਾ. ਰਵਜੋਤ ਦੀ ਕੋਠੀ ਮੂਹਰੇ ਧਰਨਾ 14 ਫਰਵਰੀ ਨੂੰ
- by Jasbeer Singh
- January 21, 2025

ਕੈਬਨਿਟ ਮੰਤਰੀ ਡਾ. ਰਵਜੋਤ ਦੀ ਕੋਠੀ ਮੂਹਰੇ ਧਰਨਾ 14 ਫਰਵਰੀ ਨੂੰ ਲਾਰਿਆਂ ਤੋਂ ਦੁਖੀ ਫਾਇਰ ਦੇ ਕੱਚੇ ਕਾਮਿਆਂ ਨੇ ਸੂਬਾ ਪੱਧਰੀ ਮੀਟਿੰਗ ਦੌਰਾਨ ਕੀਤਾ ਫੈਸਲਾ - ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਵਾਂਗ ਡੰਗ ਟਪਾਊ ਨੀਤੀ ਅਪਣਾ ਰਹੀ ਆਪ ਸਰਕਾਰ- ਆਗੂ ਪਟਿਆਲਾ 21 ਜਨਵਰੀ : ਮਹਿਕਮਾ ਫਾਇਰ ਬ੍ਰਿਗੇਡ ਦੇ ਆਊਟਸੋਰਸ ਅਤੇ ਕੰਟਰੈਕਟ ਕਾਮਿਆਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 14 ਫਰਵਰੀ ਨੂੰ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਹੁਸ਼ਿਆਰਪੁਰ ਸਥਿਤ ਕੋਠੀ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਹ ਫੈਸਲਾ ਫਾਇਰ ਬ੍ਰਿਗੇਡ ਪੰਜਾਬ ਯੂਨੀਅਨ ਦੀ ਪਟਿਆਲਾ ਮੀਡੀਆ ਕਲੱਬ ਵਿਖੇ ਹੋਈ ਭਰਮੀ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਫਾਇਰ ਬ੍ਰਿਗੇਡ ਪੰਜਾਬ ਯੂਨੀਅਨ ਦੇ ਆਗੂ ਅਮਨਜੋਤ ਸਿੰਘ ਮੋਹਾਲੀ ਤੇ ਰਣ ਸਿੰਘ ਲੰਗ ਨੇ ਕਿਹਾ ਕਿ ਪੰਜਾਬ ਭਰ 'ਚ ਲਗਭਗ 50 ਤੋਂ ਵੱਧ ਫਾਇਰ ਸਟੇਸ਼ਨ ਚਾਲੂ ਹਾਲਤ ਵਿੱਚ ਹਨ। ਇਹਨਾਂ ਫਾਇਰ ਸਟੇਸ਼ਨਾਂ ਵਿੱਚ 1300 ਦੇ ਕਰੀਬ ਕਰਮਚਾਰੀ ਆਊਟਸੌਰਸ ਅਤੇ ਕੰਟਰੈਕਟ ਪਰ ਕਾਫੀ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ।ਮੌਜੂਦਾ ਸਰਕਾਰ ਨੂੰ ਅਸੀਂ ਬਹੁਤ ਵਾਰੀ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾ ਚੁੱਕੇ ਹਾਂ। ਇਹਨਾਂ ਮੰਗਾਂ ਬਾਰੇ ਫਾਇਰ ਬ੍ਰਿਗੇਡ ਦੇ ਸਮੂਹ ਕੱਚੇ ਕਰਮਚਾਰੀਆਂ ਵਲੋਂ ਲੰਘੇ ਸਾਲ 23 ਅਕਤੂਬਰ ਨੂੰ ਦੇਸੂ ਮਾਜਰਾ, ਖਰੜ, ਜਿਲ੍ਹਾ ਮੋਹਾਲੀ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਸੀ। ਇਸ ਧਰਨੇ ਦੀ ਚਲਦੀ ਕਾਰਵਾਈ ਵਿੱਚ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਵਲੋਂ ਕੱਚੇ ਕਰਮਚਾਰੀਆਂ ਦੇ ਕਮੇਟੀ ਮੈਂਬਰਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਅਤੇ ਬਹੁਤ ਵਧੀਆ ਮਾਹੌਲ ਵਿੱਚ ਮੀਟਿੰਗ ਹੋਈ। ਜਿਸ ਵਿੱਚ ਕੱਚੇ ਕਰਮਚਾਰੀਆਂ ਦੀ ਪਹਿਲੀ ਮੰਗ ਸੀ ਕਿ ਪੱਕੀ ਭਰਤੀ ਹੋਣ ਤੋਂ ਪਹਿਲਾਂ ਆਊਟਸੋਰਸ ਅਤੇ ਕੰਟਰੈਕਟ ਮੁਲਾਜਮ ਜੋ ਕਿ ਕਈ ਕਈ ਸਾਲ ਤੋਂ ਫਾਇਰ ਬ੍ਰਿਗੇਡ ਪੰਜਾਬ ਵਿੱਚ ਬਤੋਰ ਫਾਇਰਮੈਨ ਅਤੇ ਫਾਇਰ ਡਰਾਈਵਰ ਕਰ ਰਹੇ ਹਨ, ਨੂੰ ਸਰਕਾਰ ਪੱਕਾ ਕਰੇ ਅਤੇ ਤਨਖਾਹ ਵਿੱਚ ਵਾਧਾ ਕਰੇ ਤਾਂ ਜੋ ਕੱਚੇ ਕਰਮਚਾਰੀ ਆਪਣੇ ਘਰ ਦਾ ਗੁਜਾਰਾ ਸਹੀ ਢੰਗ ਨਾਲ ਕਰ ਸਕਣ। ਉਕਤ ਮੰਗਾਂ ਸਬੰਧੀ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਫਾਇਰ ਬ੍ਰਿਗੇਡ ਦੇ ਕੱਚੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਤੁਹਾਡੀਆਂ ਇਹ ਮੰਗਾਂ ਇੱਕ ਮਹੀਨੇ ਵਿੱਚ ਪੂਰੀਆਂ ਕਰ ਦਿੱਤੀਆਂ ਜਾਣ ਗਈਆਂ ਅਤੇ ਉਹਨਾਂ ਵਲੋਂ ਕਿਹਾ ਗਿਆ ਸੀ ਕਿ ਅਸੀਂ ਆਪਣੇ ਵਲੋਂ ਪੰਜਾਬ ਸਰਕਾਰ ਨੂੰ ਐਮਰਜੈਂਸੀ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਫਾਇਰ ਵਿਭਾਗ ਦੇ ਆਊਟਸੌਰਸ ਮੁਲਾਜਮਾਂ ਨੂੰ ਸਰਕਾਰੀ ਕੰਟਰੈਕਟ ਤੇ ਕਰਨ ਸਬੰਧੀ ਫਾਇਲ ਤਿਆਰ ਕਰਕੇ ਸਰਕਾਰ ਨੂੰ ਭੇਜਾਂਗੇ, ਆਪਣੀ ਮੰਗ ਪੂਰੀ ਨਾ ਹੁੰਦੀ ਦੇਖ ਕੇ ਫਾਇਰ ਬ੍ਰਿਗੇਡ ਯੂਨੀਅਨ ਵੱਲੋਂ ਲੰਘੇ ਸਾਲ 12 ਫਰਵਰੀ ਨੂੰ ਵੇਰਕਾ ਚੌਂਕ ਮੋਹਾਲੀ ਵਿਖੇ ਤਿੰਨ ਦਿਨਾਂ ਧਰਨਾ ਦਿੱਤਾ ਗਿਆ ਪਰੰਤੂ ਸਰਕਾਰ ਅਤੇ ਵਿਭਾਗ ਦੇ ਕੰਨ ਤੇ ਫਿਰ ਵੀ ਕੋਈ ਜੂੰ ਨਹੀਂ ਸਰਕੀ ਅਤੇ ਨਾ ਹੀ ਪਹਿਲਾਂ ਤੋਂ ਕੰਮ ਕਰ ਰਹੇ (ਆਊਟਸੌਰਸ/ਕੰਟਰੈਕਟ) ਕੱਚੇ ਕਰਮਚਾਰੀਆਂ ਨੂੰ ਪੱਕੀ ਭਰਤੀ ਵਿੱਚ ਪਹਿਲ ਦਿੱਤੀ ਗਈ ਸਗੋਂ ਮਗਰਲੀਆਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਤਰ੍ਹਾਂ ਡੰਗ ਟਪਾਊ ਨੀਤੀ ਅਪਣਾਈ ਗਈ, ਜਿਸ ਕਾਰਨ ਸਮੂਹ ਕਰਮਚਾਰੀਆਂ ਵਿੱਚ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਪ੍ਰਤੀ ਭਾਰੀ ਰੋਹ ਹੈ। ਇਸ ਲਈ ਯੂਨੀਅਨ ਵੱਲੋਂ ਅੱਜ ਦੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਦੀ ਹੁਸ਼ਿਆਰਪੁਰ ਸਥਿਤ ਰਹਾਈਸ ਮੂਹਰੇ 14 ਫ਼ਰਵਰੀ ਨੂੰ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਵੱਲੋਂ ਪੰਜਾਬ ਭਰ ਦੇ ਸਮੂਹ ਕੱਚੇ ਫਾਇਰ ਕਰਮਚਾਰੀਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਹੁਸ਼ਿਆਰਪੁਰ ਵਿਖੇ ਧਰਨੇ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਾਹਿਬ ਸਿੰਘ, ਸੁਖਜਿੰਦਰ ਸਿੰਘ, ਗੁਰਮੀਤ ਸਿੰਘ ਰਾਜਪੁਰਾ, ਓੰਕਾਰ ਸਿੰਘ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਖਰੜ ਸਮੇਤ ਵੱਡੀ ਗਿਣਤੀ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.