post

Jasbeer Singh

(Chief Editor)

Patiala News

ਪੁਲਸ ਬੈਰੀਗੇਟ ਤੋੜ ਕੇ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ਕੀਤਾ ਜਾਮ, ਦਰਜ਼ਨਾਂ ਟ੍ਰੇਨਾਂ ਰੱਦ

post-img

ਪਟਿਆਲਾ/ਬਨੂੜ, 17 ਅਪ੍ਰੈਲ (ਜਸਬੀਰ)-ਲਗਭਗ ਇਕ ਮਹੀਨਾ ਪਹਿਲਾਂ ਹਰਿਆਣਾ ਪੁਲਸ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਗਿ੍ਰਫ਼ਤਾਰ ਕੀਤੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਹੋਰਨਾਂ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕਿਸਾਨ ਯੂਨੀਅਨਾਂ ਅਤੇ ਸਰਕਾਰ ਵਿਚ ਟਕਰਾਅ ਪੈਦਾ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਨੇ ਪੁਲਸ ਦੇ ਬੈਰੀਗੇਟ ਤੋੜਦੇ ਹੋਏ ਸ਼ੰਭੂ ਰੇਲਵੇ ਸਟੇਸ਼ਨ ਨੂੰ ਜਾਮ ਕਰ ਦਿੱਤਾ ਹੈ, ਜਿਸ ਕਾਰਨ ਲਗਭਗ ਇਕ ਦਰਜ਼ਨ ਟ੍ਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਦੋ ਦਰਜ਼ਨ ਦੇ ਲਗਭਗ ਟ੍ਰੇਨਾਂ ਦੇ ਰੂਟ ਬਦਲਣੇ ਪਏ। ਜੇਕਰ ਸਥਿਤੀ ਇਹੀ ਰਹੀ ਤਾਂ ਆਉਣ ਵਾਲੇ ਸਮੇਂ ਵਿਚ ਇਸ ਇਲਾਕੇ ਦੇ ਰੇਲ ਯਾਤਰੀਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੋਰਚੇ ਦੇ ਆਗੂਆਂ ਜਗਜੀਤ ਸਿੰਘ ਡਲੇਵਾਲ, ਸਰਵਣ ਸਿੰਘ ਪੰਧੇਰ, ਜੰਗ ਸਿੰਘ, ਸੁਰਜੀਤ ਫੂਲ, ਬਰਿਅਲਾਮ ਸਿੰਘ, ਬਲਕਾਰ ਸਿੰਘ ਅਤੇ ਹੋਰਨਾਂ ਨੇ ਆਖਿਆ ਕਿ ਜਦੋਂ ਤੱਕ ਹਰਿਆਣਾ ਸਰਕਾਰ ਕਿਸਾਨ ਨਵਦੀਪ ਸਿੰਘ, ਅਨੀਸ਼ ਖਟਕੜ, ਗੁਰਕੀਰਤ ਸਿੰਘ ਅਤੇ ਹੋਰਨਾਂ ਨੂੰ ਰਿਹਾਅ ਨਹੀ ਕਰਦੀ, ਉਦੋ ਤੱਕ ਸੰਭੂ ਰੇਲਵੇ ਸਟੇਸ਼ਨ ‘ਤੇ ਅਣਮਿਥੇ ਸਮੇ ਲਈ ਧਰਨਾ ਜਾਰੀ ਰਹੇਗਾ, ਜਿਸਦੀ ਜਿੰਮੇਵਾਰੀ ਸਿੱਧੇ ਤੌਰ ‘ਤੇ ਹਰਿਆਣਾ ਦੀ ਹੋਵੇਗੀ। ਇਸ ਮੌਕੇ ਕਿਸਾਨ ਨੇਤਾਵਾਂ ਨੇ ਆਖਿਆ ਕਿ ਹਰਿਆਣਾ ਪੁਲਸ ਵੱਨੋਂ ਗਿ੍ਰਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਕਈ ਵਾਰ ਹਰਿਆਣਾ ਪੁਲਸ ਵੱਲੋ ਮੁਕਰਨ ਤੋਂਬਾਅਦ ਆਖਿਰ ਕਿਸਾਨਾਂ ਨੂੰ ਇਹ ਸਖ਼ਤ ਕਦਮ ਚੁਕਨਾ ਪਿਆ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਤਿੰਨ ਮੀਟਿੰਗਾਂ ਵਿੱਚ ਹਰਿਆਣਾ ਪੁਲਸ ਦੇ ਅਧਿਕਾਰੀ ਪਿਛੇ ਹਟੇ ਹਨ। ਉਨ੍ਹਾਂ ਆਖਿਆ ਿਕ ਪਹਿਲਾਂ 5 ਤਾਰੀਖ, ਫਿਰ 10 ਤੇ ਫਿਰ 16 ਤਾਰੀਖ ਰਿਹਾਈ ਲਈ ਦਿੱਤੀ ਸੀ ਪਰ ਜਦੋਂ ਕੁੱਝ ਵੀ ਨਾ ਹੋਇਆ ਤਾਂ ਅੱਜ 17 ਅਪ੍ਰੈਲ ਨੂੰ ਹਜਾਰਾਂ ਕਿਸਾਨ ਰੇਲਵੇ ਟ੍ਰੈਕ ‘ਤੇ ਆ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਧੱਕਾਮੁੱਕੀ ਕੀਤੀ ਹੈ, ਜਿਸਦੀ ਉਹ ਤਿੱਖੀ ਨਿੰਦਾ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਨੀਸ਼ ਖਟਕੜ ਪਿਛਲੇ 29 ਦਿਨਾਂ ਤੋਂ ਜੇਲ੍ਹ ਵਿੱਚ ਭੁੱਖ ਹੜਤਾਲ ‘ਤੇ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਹੈ, ਜੇਕਰ ਉਸ ਦੀ ਸਿਹਤ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਹੋਵੇਗੀ। ਇੱਥੋਂ ਤੱਕ ਕਿ ਦੋਵੇਂ ਮੋਰਚਿਆਂ ‘ਤੇ ਪ੍ਰਸ਼ਾਸਨ ਵੱਲੋਂ ਅੰਦੋਲਨਕਾਰੀਆਂ ਨੂੰ ਬਿਜਲੀ, ਪਾਣੀ, ਸਫਾਈ, ਫਾਇਰ ਬਿ੍ਰਗੇਡ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛਣ ਦੀ ਮੁਹਿੰਮ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਭਾਜਪਾ ਆਗੂ ਕਿਸਾਨਾਂ ਦੇ ਸਵਾਲਾਂ ਤੋਂ ਭੱਜ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਕਿਸਾਨ ਭਾਜਪਾ ਆਗੂਆਂ ਤੋਂ ਸਵਾਲ ਪੁੱਛਦੇ ਹਨ ਤਾਂ ਅਕਸਰ ਜਵਾਬ ਮਿਲਦਾ ਹੈ ਕਿ ਇਹ ਉਪਰ ਦਾ ਮਾਮਲਾ ਹੈ ਅਤੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਲੀ ਬੈਠੇ ਭਾਜਪਾ ਦੇ ਸੀਨੀਅਰ ਆਗੂ ਹੀ ਦੇ ਸਕਦੇ ਹਨ, ਦੋਵਾਂ ਮੋਰਚਿਆਂ ਨੇ ਫੈਸਲਾ ਕੀਤਾ ਕਿ ਉਹ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦੇ ਰਹੇ ਹਨ ਅਤੇ ਇਸ ਦੇ ਲਈ ਕਿਸਾਨਾਂ ਵੱਲੋਂ 23 ਅਪ੍ਰੈਲ ਦਾ ਦਿਨ ਤੈਅ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੀਆਂ ਭਾਈਵਾਲ ਪਾਰਟੀਆਂ ਦੇ ਨਾਲਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਪਿੰਡਾਂ ਵਿੱਚ ਸਵਾਲ ਪੁੱਛੇ ਜਾਣਗੇ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ,ਮਨਜੀਤ ਸਿੰਘ ਰਾਏ, ਬੂਟਾ ਸਿੰਘ ਸਾਦੀਪੁਰ, ਸਤਨਾਮ ਸਿੰਘ ਬੈਹਿਰੂ ,ਮਨਜੀਤ ਸਿੰਘ ਘੁਮਾਣਾ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਦਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਅਮਰਜੀਤ ਸਿੰਘ ਮੋਹੜੀ ਤੋਂ ਇਲਾਵਾ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕਾਰਕੁਨ ਹਾਜ਼ਰ ਸਨ।   

Related Post