July 6, 2024 01:54:53
post

Jasbeer Singh

(Chief Editor)

Latest update

ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ਵਜੋਂ ਕੀਤਾ ਰੋਸ਼ ਮੁਜਾਹਰਾ

post-img

ਪਟਿਆਲਾ, 29 ਫਰਵਰੀ (ਜਸਬੀਰ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਭਰ ਵਿੱਚ ਖਨੋਰੀ ਅਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਉਤੇ ਢਾਹੇ ਜਬਰ ਦੇ ਵਿਰੋਧ ਵਿੱਚ ਰੋਸ ਪ੍ਰਦਰਸਨ ਕੀਤੇ ਗਏ ਜਿਸ ਤਹਿਤ ਨਹਿਰੂ ਪਾਰਕ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ਼ ਪ੍ਰਦਰਸਨ ਕੀਤਾ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਵੱਲੋਂਮੰਗ ਕੀਤੀ ਗਈ ਕਿ ਸ਼ਹੀਦ ਕਿਸਾਨ ਸੁਭਕਰਨ ਸਿੰਘ ਦੇ ਕਾਤਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਬਰਖਾਸਤ ਕਰਕੇ ਕਤਲ ਕੇਸ ਦਰਜ ਕੀਤਾ ਜਾਵੇ, ਇਸਦੇ ਨਾਲ ਹੀ ਕਿ ਭਾਜਪਾ ਸਰਕਾਰਾਂ ਕਾਰਪੋਰੇਟਸ ਦੀਆਂ ਕਠਪੁਤਲੀਆਂ ਬਣ ਕੇ ਲੋਕ ਵਿਰੋਧੀ ਨੀਤੀਆਂ ਤਹਿਤ ਕਿਰਤੀ ਲੋਕਾਂ ਦਾ ਉਜਾੜਾ ਕਰ ਰਹੀਆਂ ਹਨ, ਇਸਦੇ ਨਾਲ ਹੀ ਭਗਵੇੰਕਰਨ ਦਾ ਏਜੰਡਾ ਲਾਗੂ ਕਰਕੇ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਜਹਿਰ ਫੈਲਾ ਕੇ ਅਗਲੀਆਂ ਲੋਕ ਸਭਾ ਚੋਣਾਂ ਜਿਤਣ ਲਈ ਕੰਮ ਕਰ ਰਹੀਆਂ ਹਨ। ਓਹਨਾਂ 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।ਇਸ ਮੋਕੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿਸਾਨਾਂ ਉਤੇ ਜਬਰ ਢਾਹਣ ਦੇ ਮਾਮਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਕਿਸਾਨਾਂ ਦੇ ਰਾਹ ਵਿੱਚ ਖੜ੍ਹੀਆਂ ਕੀਤੀਆਂ ਰੋਕਾ ਹਟਾਈਆਂ ਜਾਣ ਅਤੇ ਕਿਸਾਨਾਂ ਦੇ ਭੰਨੇ ਗਏ ਟਰੈਕਟਰ ਅਤੇ ਹੋਰ ਵਾਹਨਾਂ ਦਾ ਮੁਆਵਜਾ ਦੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸਕੱਤਰ  ਦਲਜਿੰਦਰ ਸਿੰਘ  ਹਰਿਆਉ, ਜਿਲ੍ਹਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ, ਜਸਵੀਰ ਸਿੰਘ ਫਤਿਹਪੁਰ, ਸ਼ੇਰ ਸਿੰਘ ਕਾਕੜਾ, ਮਨਿੰਦਰ ਸਿੰਘ ਤਰਖਾਣ ਮਾਜਰਾ, ਜਰਨੈਲ ਸਿੰਘ ਮਰਦਾਹੇੜੀ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਸਟੇਜ ਸਕੱਤਰ ਕੁਲਬੀਰ ਸਿੰਘ ਟੋਡਰਪੁਰ ਰਹੇ।ਰੋਸ ਪ੍ਰਦਰਸਨ ਉਪਰੰਤ ਪਟਿਆਲਾ ਦੇ ਬਾਜਾਰ ਵਿੱਚ ਰੋਹ ਭਰਭੂਰ ਮੁਜਾਹਰਾ ਕੀਤਾ ਅਤੇ ਜਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿਲ ਨੇ ਆਏ ਕਿਸਾਨ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਆਗੂ ਨਵਦੀਪ ਸਿੰਘ ਟੋਡਰਪੁਰ, ਰਣਧੀਰ ਸਿੰਘ, ਗੁਰਵੰਤ ਸਿੰਘ ਫਤਿਹਪੁਰ ਤੋਂ ਇਲਾਵਾ ਦਰਸਨ ਸਿੰਘ ਦੇਧਨਾ, ਗੁਰਸੇਵ ਸਿੰਘ, ਸੁਲਤਾਨ ਸਿੰਘ, ਰਿਟਾਇਰਡ ਲੈਫਟੀਨੈਂਟ ਫਲਾਇੰਗ ਅਫਸਰ ਭਗਵੰਤ ਸਿੰਘ ਬਾਜਵਾ, ਅੰਮਿ੍ਰਤਪਾਲ ਸਿੰਘ ਗਰੇਵਾਲ, ਸੁਖਬੀਰ ਸਿੰਘ ਬੈਨੀਪਾਲ, ਸੁਨੀਲ ਕੁਮਾਰ ਪਟਿਆਲਾ, ਸੋਨੂੰ ਵਿਰਕ,ਵਿੱਕੀ ਸਿੱਧੂ, ਦੀਪ ਸਰਪੰਚ ਚੁਨਾਗਰਾ ਆਦਿ ਸ਼ਾਮਿਲ ਰਹੇ।ਫੋਟੋ ਨੰ 29ਪੀਏਟੀ. 38

Related Post