
ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕਰਨਾ ਸਮਾਜ ਲਈ ਨੁਕਸਾਨਦਾਇਕ ਹੈ : ਹਾਈਕੋਰਟ
- by Jasbeer Singh
- January 23, 2025

ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕਰਨਾ ਸਮਾਜ ਲਈ ਨੁਕਸਾਨਦਾਇਕ ਹੈ : ਹਾਈਕੋਰਟ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਟਿੱਪਣੀ ਕਰਦਿਆਂ ਆਖਿਆ ਹੈ ਕਿ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਜੋ ਕਿ ਸਮਾਜ ਲਈ ਨੁਕਸਾਨਦਾਇਕ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹਾਂ ਵਿੱਚ ਵੀ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਅਤੇ ਕਈ ਥਾਵਾਂ ਉੱਤੇ ਗੋਲੀ ਚੱਲਣ ਕਰਕੇ ਮੌਤਾਂ ਵੀ ਹੋਈਆਂ ਹਨ । ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 3 ਮਾਰਚ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਸੁਝਾਅ ਵੀ ਮੰਗਿਆ ਹੈ ਇਸ ਨਾਲ ਕਿਵੇਂ ਨਜਿੱਠਿਆ ਜਾ ਸਕੇ । ਐਡਵੋਕੇਟ ਵਨੀਤ ਸ਼ਰਮਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਇਕ ਰੀਲ ਵਾਇਰਲ ਹੋਈ ਸੀ, ਜਿਸ ਵਿੱਚ ਤਿੰਨ ਬੰਦੇ ਹਥਿਆਰਾਂ ਨਾਲ ਅਤੇ ਇਕ ਵਿਅਕਤੀ ਹਵਾਈ ਫਾਇਰ ਕਰ ਰਿਹਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਪੱਤਰਕਾਰ ਨੇ ਸ਼ਿਕਾਇਤ ਕੀਤੀ ਅਤੇ ਮਾਮਲਾ ਦਰਜ ਕਰ ਲਿਆ ਪਰ ਪੁਲਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਉਹ ਵਿਅਕਤੀ ਸ਼ਿਕਾਇਤ ਨੂੰ ਵਾਪਸ ਲੈਣ ਲਈ ਵੀ ਦਬਾਅ ਪਾਇਆ ਗਿਆ । ਉਨ੍ਹਾਂ ਨੇ ਕਿਹਾ ਹੈ ਕਿ ਕੋਰਟ ਨੂੰ ਸਾਰੀਆਂ ਗੱਲਾਂ ਦੱਸੀਆਂ । ਵਕੀਲ ਨੇ ਕਿਹਾ ਹੈ ਕਿ ਹਾਈ ਕੋਰਟ ਨੇ ਸੈਕਟਰੀ ਹੋਮ ਪੰਜਾਬ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਤੁਹਾਡੇ ਕੋਲ ਜਿਹੇ ਮਾਮਲਿਆ ਨੂੰ ਨਿੱਜਠਣ ਲਈ ਕਿਹੜੇ ਠੋਸ ਉਪਰਾਲੇ ਹਨ ।