
ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਖਿਲਾਫ 27 ਮਈ ਨੂੰ ਅਤੇ ਮੁੱਖ ਇੰਜੀਨੀਅਰ ਜਲ ਸਪਲਾਈ ਸੈਨੀਟੇਸ਼ਨ ਦਫਤਰ ਪ
- by Jasbeer Singh
- May 15, 2025

ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਖਿਲਾਫ 27 ਮਈ ਨੂੰ ਅਤੇ ਮੁੱਖ ਇੰਜੀਨੀਅਰ ਜਲ ਸਪਲਾਈ ਸੈਨੀਟੇਸ਼ਨ ਦਫਤਰ ਪਟਿਆਲਾ ਵਿਖੇ 9 ਜੂਨ ਨੂੰ ਰੋਸ ਧਰਨੇ ਦਿੱਤੇ ਜਾਣਗੇ :-ਵਾਹਿਦਪੁਰੀ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਮੁੱਖ ਦਫਤਰਾਂ ਵੱਲੋਂ ਮਸਲੇ ਹੱਲ ਨਾਂ ਕਰਨ ਤੇ ਫੀਲਡ ਮੁਲਾਜ਼ਮਾਂ ਵਿੱਚ ਰੋਸ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਨੂੰ ਦੇਣ ਵਿਰੁੱਧ 12 ਮਈ ਤੋਂ 30 ਮਈ ਤੱਕ ਸਰਕਲ ਪੱਧਰਾਂ ਤੇ ਰੋਸ ਧਰਨੇ ਦੇਣ ਦਾ ਫ਼ੈਸਲਾ ਪਟਿਆਲਾ 15 ਮਈ( ) ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ,ਹਰਪ੍ਰੀਤ ਗਰੇਵਾਲ,ਅਮਰਜੀਤ ਸਿੰਘ, ਲਖਵਿੰਦਰ ਖਾਨਪੁਰ,ਜਸਬੀਰ ਖੋਖਰ,ਦਰਸ਼ਨ ਚੀਮਾ, ਸੁਖਦੇਵ ਸਿੰਘ ਜਾਜਾ,ਰਾਜਪਾਲ ਰਸੋਈ, ਸੁਖਦੇਵ ਚੰਗਾਲੀ ਵਾਲਾ,ਦਰਸ਼ਨ ਸਿੰਘ ਨੰਗਲ ਸੱਤਿਅਮ ਮੋਗਾ ਅਤੇ ਹੋਰ ਸੁਬਾਈ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ 15% ਕੋਟੇ ਅਧੀਨ ਪ੍ਰਮੋਟ ਕੀਤੇ ਜੂਨੀਅਰ ਇੰਜੀਨੀਅਰਾਂ ਵਿਰੁੱਧ ਕਾਰਵਾਈ ਕਰਨ ਦੇ ਮਨਸੂਬਿਆਂ ਤੇ ਖਿਲਾਫ ਅਤੇ ਪੰਚਾਇਤੀ ਕਰਨ ਦੇ ਨਾਂ ਤੇ ਸਰਕਾਰ ਵੱਲੋਂ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦੇ ਵਿਰੁੱਧ 12 ਮਈ ਤੋਂ 30 ਮਈ ਤੱਕ ਸਰਕਲ ਪੱਧਰਾਂ ਤੇ ਰੋਸ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ ਅਤੇ 9 ਜੂਨ ਨੂੰ ਮੁੱਖ ਇੰਜੀਨੀਅਰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਦਫਤਰ ਵਿਖੇ ਫੀਲਡ ਮੁਲਾਜ਼ਮ ਪੰਜਾਬ ਪੱਧਰੀ ਰੋਸ ਧਰਨਾ ਦੇਣਗੇ। ਅਤੇ ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 27-05-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ 27 ਏ ਪਲਾਟ ਨੰਬਰ 1ਬੀ ਚੰਡੀਗੜ੍ਹ ਵਿਖੇ ਰੋਸ ਧਰਨਾ ਦਿਤਾ ਜਾਵੇਗਾ। ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਪੇੈ੍ਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਫੀਲਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਮੀਟਿੰਗ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ 12 ਦਸੰਬਰ 2024 ਨੂੰ ਅਤੇ 13 ਮਾਰਚ 2025 ਨੂੰ ਮੁੱਖ ਇੰਜਨੀਅਰ ਨਾਲ ਮੀਟਿੰਗ ਹੋਈ ਸੀ ਮੀਟਿੰਗ ਵਿੱਚ ਹੋਏ ਫੈਸਲੇ ਸਬੰਧੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਏ ਨਾਂ ਹੀ ਮੀਟਿੰਗਾਂ ਦੀ ਕੋਈ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਮੁੱਖ ਦਫਤਰ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਚਾਹੇ ਕੋਈ ਡੀਏ ਏਰੀਅਰ ਸਬੰਧੀ ਪੱਤਰ ਹੋਵੇ ਜਾਂ ਕਣਕ ਅਲਾਉਂਸ ਉਸ ਦਾ ਪੱਤਰ ਦੋ ਦੋ ਮਹੀਨੇ ਸਰਕਲਾਂ ਨੂੰ ਨਹੀਂ ਭੇਜਿਆ ਜਾਂਦਾ ਤਾਂ ਜੋ ਮੁੱਖ ਦਫਤਰ ਦੀਆਂ ਜਾਰੀ ਹਦਾਇਤਾਂ ਨੂੰ ਦੇਖਦੇ ਹੋਏ ਸਰਕਲ ਪੱਧਰਾਂ ਦੇ ਉੱਤੇ ਫੀਲਡ ਮੁਲਾਜ਼ਮਾਂ ਦੇ ਕੰਮ ਹੋ ਸਕਣ। ਆਗੂਆਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾਂ ,ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾਂ,ਮਹਿਕਮਾ ਸੀਵਰੇਜ ਬੋਰਡ ਦੇ ਸਰਵਿਸ ਰੂਲ ਬਣਾਏ ਜਾਣ,ਦਰਜਾ ਚਾਰ ਫੀਲਡ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਕੰਨਟੈਕਟ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਫੀਲਡ ਵਿੱਚ ਕੰਟਰੈਕਟ, ਰੈਗੂਲਰ ਕਰਮਚਾਰੀਆਂ ਨੂੰ ਤਨਖਾਹਾਂ ਪਹਿਲ ਦੇ ਅਧਾਰ ਤੇ ਦੇਣ ਦਾ ਪ੍ਰਬੰਧ ਕਰਨਾਂ, ਰਿਟਾਇਰਡ ਕਰਮਚਾਰੀਆਂ ਦੇ ਬਕਾਏ ਦੇਣਾ,ਖਾਲੀ ਪੋਸਟਾਂ ਭਰੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕਰਨਾਂ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਇਸ ਲਈ 27-05-2025 ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਪੰਜਾਬ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਸ ਰੋਸ ਧਰਨੇ ਵਿੱਚ ਸ਼ਾਮਿਲ ਹੋਣਗੇ। ਮੀਟਿੰਗ ਵਿੱਚ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 20 ਮਈ ਦੀ ਕੀਤੀ ਜਾ ਰਹੀ ਹੜਤਾਲ ਵਿੱਚ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ।
Related Post
Popular News
Hot Categories
Subscribe To Our Newsletter
No spam, notifications only about new products, updates.