
ਘਨੌਰ ਦੇ ਨਾਗਰਿਕਾਂ ਨੂੰ ਸੁਚੱਜਾ ਅਤੇ ਸਾਫ-ਸੁਥਰਾ ਵਾਤਾਵਰਣ ਦਿਵਾਉਣਾ ਸਾਡੀ ਪਹਿਲੀ ਤਰਜੀਹ: ਵਿਧਾਇਕ ਗੁਰਲਾਲ ਘਨੌਰ
- by Jasbeer Singh
- June 16, 2025

ਘਨੌਰ ਦੇ ਨਾਗਰਿਕਾਂ ਨੂੰ ਸੁਚੱਜਾ ਅਤੇ ਸਾਫ-ਸੁਥਰਾ ਵਾਤਾਵਰਣ ਦਿਵਾਉਣਾ ਸਾਡੀ ਪਹਿਲੀ ਤਰਜੀਹ: ਵਿਧਾਇਕ ਗੁਰਲਾਲ ਘਨੌਰ ਘਨੌਰ ਵਿੱਚ ਬਰਸਾਤੀ ਮੌਸਮ ਤੋਂ ਪਹਿਲਾਂ ਨਿਕਾਸੀ ਪ੍ਰਣਾਲੀ ਦੀ ਸਫ਼ਾਈ ਜੰਗੀ ਪੱਧਰ 'ਤੇ ਜਾਰੀ ਵਿਧਾਇਕ ਗੁਰਲਾਲ ਘਨੌਰ ਨੇ ਆਪਣੀ ਅਗਵਾਈ ਵਿੱਚ ਸ਼ੁਰੂ ਕਰਵਾਇਆ ਵਿਸ਼ੇਸ਼ ਸਫਾਈ ਅਭਿਆਨ ਘਨੌਰ, 16 ਜੂਨ : ਬਰਸਾਤੀ ਮੌਸਮ ਦੇ ਆਉਣ ਤੋਂ ਪਹਿਲਾਂ ਘਨੌਰ ਸ਼ਹਿਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਅਤੇ ਨਾਲੇ ਨਾਲਿਆਂ ਦੀ ਸਫ਼ਾਈ ਨੂੰ ਲੈ ਕੇ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਵਿੱਚ ਘਨੌਰ ਦੇ ਵੱਖ-ਵੱਖ ਮੁਹੱਲਿਆਂ ਵਾਰਡਾਂ ਵਿਚ ਵਿਸ਼ੇਸ਼ ਤੌਰ 'ਤੇ ਜੰਗੀ ਪੱਧਰ ਦੇ ਸਫਾਈ ਅਭਿਆਨ ਚਲਾਇਆ ਗਿਆ।ਇਸ ਸਫਾਈ ਮੁਹਿੰਮ ਦਾ ਮਕਸਦ ਘਨੌਰ ਵਾਸੀਆਂ ਨੂੰ ਬਰਸਾਤ ਦੌਰਾਨ ਪਾਣੀ ਖੜਨ ਕਰਕੇ ਪੈਦਾ ਹੋਣ ਵਾਲੀ ਗੰਦਗੀ ਤੋਂ ਬਚਾਉਣਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਸਵੈ-ਨਿਗਰਾਨੀ ਹੇਠ ਸ਼ਹਿਰ ਦੇ ਵੱਖ-ਵੱਖ ਨਿਕਾਸੀ ਬਿੰਦੂਆਂ, ਮੁੱਖ ਨਾਲਿਆਂ ਅਤੇ ਡਰੈਨੇਜ ਸਿਸਟਮ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕੰਮ ਤੁਰੰਤ ਪੂਰਾ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ।ਇਸ ਸਬੰਧੀ ਗੱਲਬਾਤ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਘਨੌਰ ਦੇ ਨਾਗਰਿਕਾਂ ਨੂੰ ਸੁਚੱਜਾ ਅਤੇ ਸਾਫ-ਸੁਥਰਾ ਵਾਤਾਵਰਣ ਦਿਵਾਉਣਾ ਸਾਡੀ ਪਹਿਲੀ ਤਰਜੀਹ ਹੈ। ਬਰਸਾਤੀ ਮੌਸਮ ਵਿੱਚ ਪਾਣੀ ਦੀ ਨਿਕਾਸੀ ਰੁਕਣ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਆਉਂਦੀਆਂ ਹਨ। ਇਸ ਲਈ ਅਸੀਂ ਪਹਿਲਾਂ ਤੋਂ ਹੀ ਪੂਰੀ ਤਿਆਰੀ ਕਰ ਰਹੇ ਹਾਂ।ਸਥਾਨਕ ਨਗਰ ਪੰਚਾਇਤ ਘਨੌਰ ਵੱਲੋਂ ਸ਼ਹਿਰ ਦੇ ਮੁੱਖ ਅਤੇ ਸਹਾਇਕ ਨਾਲਿਆਂ ਚੋ ਕਿੱਚੜ ਕੱਢਣ ਦਾ ਕੰਮ ਚੱਲ ਰਿਹਾ ਹੈ। ਇਸੇ ਤਹਿਤ ਜਰੂਰਤ ਅਨੁਸਾਰ ਮਸ਼ੀਨਰੀ ਦੀ ਵਰਤੋਂ ਕਰਕੇ ਨਿਕਾਸੀ ਸਿਸਟਮ ਨੂੰ ਦੁਰੁਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਿਛਲੀ ਦਿਨੀ ਕੁਝ ਪੁਰਾਣੀਆਂ ਟੁਟੀਆਂ ਪਾਇਪਾਂ ਦਾ ਵੀ ਨਵੀਨੀਕਰਨ ਕੀਤਾ ਗਿਆ ਹੈ।ਵਿਧਾਇਕ ਗੁਰਲਾਲ ਘਨੌਰ ਨੇ ਅਗੇ ਹੋਰ ਦੱਸਿਆ ਕਿ ਉਨ੍ਹਾਂ ਵੱਲੋਂ ਘਨੌਰ ਸ਼ਹਿਰ ਦੀ ਖੂਬਸੂਰਤੀ ਵਧਾਉਣ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਅਧੀਨ ਪੀਣਯੋਗ ਪਾਣੀ, ਆਧੁਨਿਕ ਲਾਈਟਿੰਗ ਪ੍ਰਣਾਲੀ, ਢੰਗ ਦੇ ਸੜਕਾਂ ਅਤੇ ਲੰਬੇ ਸਮੇਂ ਵਾਲੀ ਸੀਵਰੇਜ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਰੱਖਣ ਵਿੱਚ ਸਰਕਾਰੀ ਉਪਰਾਲਿਆਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਚੌਗਿਰਦੇ ਦੀ ਸਾਂਭ-ਸੰਭਾਲ ਕਰਨ ਸਾਡਾ ਨਾਗਰਿਕ ਫ਼ਰਜ਼ ਹੈ।ਸਥਾਨਕ ਵਾਸੀਆਂ ਨੇ ਵੀ ਵਿਧਾਇਕ ਗੁਰਲਾਲ ਘਨੌਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸਿਫ਼ਾਰਸ਼ ਕੀਤੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਵਿਧਾਇਕ ਨੇ ਜਾਇਜ਼ਾ ਲੈ ਕੇ ਖੁਦ ਮੌਕੇ 'ਤੇ ਮੌਜੂਦ ਰਹਿ ਕੇ ਕੰਮ ਕਰਵਾਇਆ ਹੈ।ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਕਾਸ ਕਾਰਜਾਂ ਪੱਖੋਂ ਘਨੌਰ ਜਲਦੀ ਹੀ ਇੱਕ ਮਾਡਲ ਸ਼ਹਿਰ ਵਜੋਂ ਉਭਰੇਗਾ।ਇਸ ਮੌਕੇ ਉਨ੍ਹਾਂ ਨਾਲ ਘਨੌਰ ਤੋ ਵੱਖ-ਵੱਖ ਵਾਰਡਾਂ ਦੇ ਕੋਸਲਰ ਅਤੇ ਆਮ ਨਾਗਰਿਕ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.