
ਜਨ ਹਿੱਤ ਸੰਮਤੀ ਵਲੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਸ਼ਲਾਘਾਯੋਗ ਉਪਰਾਲਾ : ਐਡਵੋਕੇਟ ਐਚ ਐਨ ਮੈਹਸਮਪੁਰੀ, ਐਸ ਕੇ
- by Jasbeer Singh
- June 16, 2025

ਜਨ ਹਿੱਤ ਸੰਮਤੀ ਵਲੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਸ਼ਲਾਘਾਯੋਗ ਉਪਰਾਲਾ : ਐਡਵੋਕੇਟ ਐਚ ਐਨ ਮੈਹਸਮਪੁਰੀ, ਐਸ ਕੇ ਗੋਤਮ ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਜੀ ਦੀ ਅਗਵਾਹੀ ਹੇਠ ਲੋੜਵੰਦ ਛੇ ਪਰਿਵਾਰਾਂ ਨੂੰ ਰਾਸ਼ਨ ਦੇਣ ਲਈ ਪ੍ਰਭਾਤ ਪ੍ਰਵਾਨਾ ਹਾਲ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ ਨੇ ਸ਼ਿਰਕਤ ਕੀਤੀ,ਵਿਸ਼ੇਸ਼ ਤੌਰ ਤੇ ਮੀਤ ਪ੍ਰਧਾਨ ਚਮਨ ਲਾਲ,ਮੀਤ ਪ੍ਰਧਾਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਪ੍ਰੈਸ ਸਕੱਤਰ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਮੈਬਰ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ, ਵਿਨੇ ਸ਼ਰਮਾ,ਸਤੀਸ਼ ਜੋਸ਼ੀ, ਸਤਪਾਲ ਪਰਾਸ਼ਰ, ਨਿਖਿਲ ਗੋਇਲ, ਡੀ ਪੀ ਸਿੰਘ, ਪੱਪੂ ਅਰੋੜਾ,ਰੁਦਰਪ੍ਰਤਾਪ ਸਿੰਘ, ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆ ਸੀਨੀਅਰ ਐਡਵੋਕੇਟ ਐਚ ਐਨ ਮੈਹਸਮਪੁਰੀ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਬਹੁਤ ਹੀ ਮਹੱਤਵਪੂਰਨ ਉਪਰਾਲਾ ਹੈ, ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਜੀ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਪਾਰਕਾ ਦੀ ਸਾਭ ਸੰਭਾਲ ਕਰਨੀ,ਲੋੜਵੰਦਾਂ ਦੀ ਮਦਦ ਲਈ ਪੰਜ ਫਰੀ ਐਂਬੂਲੈਂਸ ਚਲਾਉਣੀਆਂ, ਰਾਜਿੰਦਰਾ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਲਈ ਵੀਲਚੇਅਰ, ਟਰਾਈਸਾਈਕਲ, ਮੁਫ਼ਤ ਦੀਵਾਈਆ ਦੇਣੀਆਂ, ਲੋੜਵੰਦ ਲੜਕੀਆਂ ਅਤੇ ਔਰਤਾਂ ਲਈ ਫਰੀ ਸਿਲਾਈ ਕਢਾਈ ਸੈਂਟਰ, ਕੰਪਿਊਟਰ ਸੈਂਟਰ, ਬਿਊਟੀ ਪਾਰਲਰ ਦੇ ਕੋਰਸ ਕਰਵਾਏ ਜਾ ਰਹੇ ਹਨ ਉਹੋ ਬਹੁਤ ਪ੍ਰਸੰਸਾਯੋਗ ਹੈ, ਉਹਨਾਂ ਕਿਹਾ ਕਿ ਜਨ ਹਿੱਤ ਸੰਮਤੀ ਵਰਗੀ ਸਮਾਜ ਸੇਵੀ ਸੰਸਥਾ ਤੋਂ ਸੇਧ ਲੈ ਕੇ ਹੋਰਨਾਂ ਸੰਸਥਾਵਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ।