July 6, 2024 01:29:10
post

Jasbeer Singh

(Chief Editor)

Business

ਪੰਜਾਬ ਪੈਨਸ਼ਨਰਜ਼ ਯੂਨੀਅਨ ਦਾ ਸੂਬਾਈ ਡੈਲੀਗੇਟ ਇਜਲਾਸ ਜਲੰਧਰ ਵਿਖੇ ਕੱਲ੍ਹ! ਸੂਬਾ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਕੀਤੀ

post-img

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 , ਸੈਕਟਰ 22 ਬੀ , ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਚੇਅਰਮੈਨ ਗੁਰਦੀਪ ਸਿੰਘ ਮੋਤੀ, ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ, ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਅਵਤਾਰ ਸਿੰਘ ਗਗੜਾ , ਅਡੀਸ਼ਨਲ ਜਨਰਲ ਸਕੱਤਰ ਸੱਤਪਾਲ ਗੁਪਤਾ, ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਵਿੱਤ ਸਕੱਤਰ ਪ੍ਰਿਤਪਾਲ ਸਿੰਘ , ਸੂਬਾ ਸਲਾਹਕਾਰ ਬਲਦੇਵ ਸਿੰਘ ਸਹਿਦੇਵ , ਸੂਬਾਈ ਆਗੂ ਮਨਜੀਤ ਸਿੰਘ ਗਿੱਲ ,ਜਗਤਾਰ ਸਿੰਘ ਭੁੰਗਰਨੀ ਅਤੇ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਦਾ ਸੂਬਾਈ ਡੈਲੀਗੇਟ ਇਜਲਾਸ 18 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ , ਨੇੜੇ ਬੱਸ ਸਟੈਂਡ ਜਲੰਧਰ ਵਿਖੇ ਕੀਤਾ ਜਾ ਰਿਹਾ ਹੈ।ਉਹਨਾਂ ਅੱਗੇ ਦੱਸਿਆ ਕਿ ਇਜਲਾਸ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵੱਖ-ਵੱਖ ਵਿਭਾਗਾਂ ਦਾ ਨਿੱਜੀਕਰਨ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਲੇਬਰ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਮੁਲਾਜ਼ਮਾਂ ਤੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਨ। ਇਸ ਦੇ ਨਾਲ ਇਹ ਵੀ ਵਰਨਨਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਵੀ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ 12 ਫੀਸਦੀ ਨਾ ਦੇਣਾ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਨਵਰੀ 2016 ਤੋਂ 30 ਜੂਨ 21 ਤੱਕ ਦਾ ਲਮਕ ਅਵਸਥਾ ਵਿੱਚ ਪਿਆ ਬਕਾਇਆ ਨਾ ਦੇਣਾ।       ਪੈਨਸ਼ਨਰ ਸੋਧ ਗੁਣਾਕ 2.59 ਲਾਗੂ ਨਾ ਕਰਨ , ਮੈਡੀਕਲ ਭੱਤੇ ਵਿੱਚ ਵਾਧਾ ਨਾ ਕਰਨ ਤੇ ਇਸ ਦੇ ਉਲਟ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਦੇ ਰੂਪ ਵਿੱਚ ਜਜੀਆ ਟੈਕਸ ਲਾਉਣਾ ਆਦਿ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਲੋਕਤੰਤਰੀ ਹੱਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਬੰਧੀ ਪੈਨਸ਼ਨਰਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਲੋਕ ਵਿਰੋਧੀ ਸ਼ਕਤੀਆਂ ਨੂੰ ਸਬਕ ਸਿਖਾਉਣ ਅਤੇ ਮਾਤ ਦੇਣ ਸਬੰਧੀ ਫੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਨਵੀਂ ਸੂਬਾ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ।

Related Post