ਪੀ. ਟੀ. ਆਈ. ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਦੇ ਵਿਰੋਧ 'ਚ ਡੀ. ਟੀ. ਐੱਫ. ਨੇ ਵਿੱਤ ਮੰਤਰੀ ਨੂੰ ਭੇ
- by Jasbeer Singh
- December 10, 2024
ਪੀ. ਟੀ. ਆਈ. ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਦੇ ਵਿਰੋਧ 'ਚ ਡੀ. ਟੀ. ਐੱਫ. ਨੇ ਵਿੱਤ ਮੰਤਰੀ ਨੂੰ ਭੇਜਿਆ 'ਮੰਗ ਪੱਤਰ' ਪ੍ਰੋਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨ ਨਾ ਦਿਖਾਉਣ ਕਾਰਨ ਅਧਿਆਪਕਾਂ 'ਚ ਵਧਿਆ ਰੋਸ ਮਸਲੇ ਨਾ ਹੱਲ ਹੋਣ 'ਤੇ 15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ ਪਟਿਆਲਾ : ਪੀ. ਟੀ. ਆਈ., ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ ਡੈਮੋਕਰੇਟਿਕ ਟੀਚਰਜ਼ ਫਰੰਟ, ਪਟਿਆਲਾ ਇਕਾਈ ਵੱਲੋ ਜ਼ਿਲ੍ਹਾ ਸਿੱਖਿਆ ਅਫਸਰ ਰਾਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਭੇਜਿਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਡੀ. ਟੀ. ਐਫ ਦੇ ਆਗੂਆਂ ਹਰਵਿੰਦਰ ਰੱਖੜਾ, ਰੋਮੀ ਸਫੀਪੁਰ,ਗੁਰਜੀਤ ਸਿੰਘ,ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ (ਡੀ. ਐਸ. ਸੀ. ਸੈਕੰਡਰੀ) ਵੱਲੋਂ ਪੀ. ਟੀ. ਆਈ. ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰ ਦਿੱਤੇ ਗਏ ਹਨ ਅਤੇ ਇਹਨਾਂ ਅਧਿਆਪਕਾਂ ਤੋਂ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕਰ ਦਿੱਤਾ ਗਿਆ ਹੈ । ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀ. ਪੀ. ਈ., ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ । ਅਧਿਆਪਕ ਆਗੂਆਂ ਹਰਿੰਦਰ ਸਿੰਘ, ਕ੍ਰਿਸ਼ਨ ਚੁਹਣਕੇ, ਰਵਿੰਦਰ ਕੰਬੋਜ, ਦਲਜੀਤ ਸਿੰਘ, ਤਰਸੇਮ ਸਿੰਘ, ਰਘਵੀਰ ਸਿੰਘ ਨੇ ਮੰਗ ਕੀਤੀ ਕਿ ਪੀ. ਟੀ. ਆਈ. ਅਤੇ ਡਰਾਇੰਗ ਅਧਿਆਪਕਾਂ ਦਾ ਤਨਖਾਹ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ, ਪੀ. ਟੀ. ਆਈ., ਖੇਤੀਬਾੜੀ ਟੀਚਰ, ਸਲਾਈ ਟੀਚਰ, ਸੰਗੀਤ ਟੀਚਰ ਅਤੇ ਤਬਲਾ ਪਲੇਅਰ ਟੀਚਰਾਂ ਦੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਵਿੱਚ ਪਾਉਣ ਦਾ ਗੈਰ-ਵਾਜਬ ਫੈਸਲਾ ਵਾਪਸ ਲਿਆ ਜਾਵੇ, ਇਹਨਾਂ ਕਾਡਰਾਂ ਦੀਆਂ ਪੁਰਾਣੀਆਂ ਪੋਸਟਾਂ ਬਹਾਲ ਕਰਕੇ ਲੋੜ ਅਨੁਸਾਰ ਸਾਰੇ ਸਕੂਲਾਂ ਵਿੱਚ ਨਵੀਆਂ ਅਸਾਮੀਆਂ ਦਿੱਤੀਆਂ ਜਾਣ, ਨਿਜੀਕਰਨ, ਕੇਂਦਰੀਕਰਨ ਤੇ ਭਗਵਾਂਕਰਨ ਪੱਖੀ ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਨ ਤੇ ਰੋਕ ਲਗਾਈ ਜਾਵੇ ਤੇ ਪੰਜਾਬ ਸਰਕਾਰ ਸਥਾਨਕ ਹਾਲਾਤਾਂ ਅਨੁਸਾਰ ਸੂਬੇ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਲੈ ਕੇ ਆਪਣੀ ਸਿੱਖਿਆ ਨੀਤੀ ਤਿਆਰ ਕਰੇ । ਉਹਨਾ ਕਿਹਾ ਕਿ ਜੇਕਰ ਸਿਖਿਆ ਵਿਭਾਗ ਵੱਲੋਂ 14 ਦਸੰਬਰ ਤੱਕ ਤਨਖਾਹ ਕਟੌਤੀ ਵਾਲਾ ਮਾਰੂ ਪੱਤਰ ਵਾਪਸ ਲੈਣ ਅਤੇ ਤਰੱਕੀਆਂ ਲਈ ਸਾਰੇ ਸ਼ਟੇਸ਼ਨ ਖੋਲਣ ਵਾਲੇ ਦੋਵਾਂ ਮਸਲਿਆਂ ਦਾ ਕੋਈ ਹੱਲ ਨਾ ਕੀਤਾ ਤਾਂ 15 ਦਸੰਬਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਮਾਰਚ ਦਾ ਐਕਸ਼ਨ ਕੀਤਾ ਜਾਵੇਗਾ । ਇਸ ਸਮੇ ਜਰਨੈਲ ਸਿੰਘ, ਹਰਗੋਪਾਲ, ਜਰਨੈਲ ਸਿੰਘ ਨਾਗਰਾ, ਮੈਡਮ ਸ਼ਿਖਾ ਨਾਇਰ, ਰਵਿੰਦਰ ਕੌਰ, ਕੁਲਜੀਤ ਕੌਰ, ਰਚਨਾ ਬੱਤਾ, ਗੁਰਜੀਤ ਕੌਰ, ਕਿਰਨ ਬਾਲਾ ,ਹਰਸ਼ਮਿੰਦਰ ਕੌਰ, ਰਾਜਵੀਰ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.