post

Jasbeer Singh

(Chief Editor)

Patiala News

ਸਮਾਣਾ ਵਿਖੇ ਲਗਾਇਆ ਜਨ ਸੁਵਿਧਾ ਕੈਂਪ

post-img

ਸਮਾਣਾ ਵਿਖੇ ਲਗਾਇਆ ਜਨ ਸੁਵਿਧਾ ਕੈਂਪ -ਕੈਂਪ ਦੌਰਾਨ ਲੋਕਾਂ ਨੇ ਮੌਕੇ 'ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ -ਏ.ਡੀ.ਸੀ ਨਵਰੀਤ ਕੌਰ ਸੇਖੋਂ ਤੇ ਐਸ.ਡੀ.ਐਮ. ਰੀਚਾ ਗੋਇਲ ਨੇ ਲੋਕਾਂ ਨੂੰ ਦੱਸੀਆਂ ਲੋਕ ਭਲਾਈ ਸਕੀਮਾਂ ਸਮਾਣਾ, 22 ਅਗਸਤ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਸਮਾਣਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਐਸ.ਡੀ.ਐਮ. ਸਮਾਣਾ ਰੀਚਾ ਗੋਇਲ ਵੀ ਉਨ੍ਹਾਂ ਦੇ ਨਾਲ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ 'ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਨਾਲ ਲਗਾਏ ਗਏ ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਸਮੇਤ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਈ.ਓ ਬਰਜਿੰਦਰ ਸਿੰਘ ਸਮੇਤ ਵਸਨੀਕ ਵੀ ਮੌਜੂਦ ਸਨ।

Related Post