
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸਦਰਪੁਰ ਵਿਖੇ ਲਗਾਇਆ ਗਿਆ ਜਨ ਸੁਣਵਾਈ ਕੈਂਪ
- by Jasbeer Singh
- April 17, 2025

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸਦਰਪੁਰ ਵਿਖੇ ਲਗਾਇਆ ਗਿਆ ਜਨ ਸੁਣਵਾਈ ਕੈਂਪ ਸਮਾਣਾ/ਪਟਿਆਲਾ, 17 ਅਪ੍ਰੈਲ : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜਨ ਸੁਣਵਾਈ ਕੈਂਪ ਲਗਾਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ । ਡਿਪਟੀ ਕਮਿਸ਼ਨਜ਼ਿਲ੍ਹੇ 'ਚ ਲਗਾਤਾਰ ਲਗਾਏ ਜਾ ਰਹੇ ਨੇ ਜਨ ਸੁਣਵਾਈ ਤੇ ਜਨ ਸੁਵਿਧਾ ਕੈਂਪ : ਡਾ. ਪ੍ਰੀਤੀ ਯਾਦਵ ਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇੱਥੇ ਪਿੰਡ ਸਦਰਪੁਰ ਵਿਖੇ ਅੱਜ ਲਗਾਏ ਗਏ ਜਨ ਸੁਣਵਾਈ ਤੇ ਜਨ ਸੁਵਿਧਾ ਕੈਂਪ ਨੂੰ ਇਲਾਕੇ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਰਕਾਰ ਦੀਆਂ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਲਈ ਪਿੰਡ ਸਦਰਪੁਰ ਸਮੇਤ ਪਿੰਡ ਲਲੋਛੀ, ਨਵੀਂ ਲਲੋਛੀ, ਕੁੱਕਾ ਤੇ ਗੱਜੂਮਾਜਰਾ ਦੇ ਵੱਡੀ ਗਿਣਤੀ ਲੋਕਾਂ ਨੇ ਕੈਂਪ 'ਚ ਸ਼ਿਰਕਤ ਕੀਤੀ ਅਤੇ ਵਿਭਾਗਾਂ ਵੱਲੋਂ ਮੌਕੇ 'ਤੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਦਾਨ ਕੀਤਾ ਗਿਆ ਹੈ । ਸਥਾਨਕ ਵਸਨੀਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਉਦਮ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਕੇ ਤੁਰੰਤ ਰਾਹਤ ਪ੍ਰਦਾਨ ਕੀਤੀ ਗਈ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪਟਿਆਲਾ ਜ਼ਿਲ੍ਹੇ 'ਚ ਜਨ ਸੁਵਿਧਾ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਦਰਪੁਰ ਦਾ ਦੌਰਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਨ ਸੁਵਿਧਾ ਤੇ ਜਨ ਸੁਣਵਾਈ ਕੈਂਪ ਦੌਰਾਨ ਬੁਢਾਪਾ ਜਾਂ ਹੋਰ ਪੈਨਸ਼ਨਾਂ, ਸ਼ਿਕਾਇਤਾਂ, ਮੌਕੇ ਦੇਖੇ, ਵਿਕਾਸ ਦੇ ਕੰਮ, ਅਧਾਰ ਕਾਰਡ ਦੇ ਕੰਮਾਂ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਦਰਪੁਰ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ । ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਨਵਜੋਤ ਸ਼ਰਮਾ, ਸੀ. ਡੀ. ਪੀ. ਓ. ਸੁਪ੍ਰੀਤ ਕੌਰ, ਬੀ. ਡੀ. ਪੀ. ਓ. ਸੁਖਜਿੰਦਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ ।