July 6, 2024 00:47:20
post

Jasbeer Singh

(Chief Editor)

Patiala News

ਸ਼ਿਵ ਸੈਨਾ ਹਿੰਦੂਸਤਾਨ ਦੇ ਵਫਦ ਨੇ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਕੀਤੀ ਚਰਚਾ

post-img

ਪਟਿਆਲਾ, 21 ਮਾਰਚ (ਜਸਬੀਰ) : ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸਕਤੀ ਸੈਨਾ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਦੇ ਨਿਰਦੇਸਾਂ ‘ਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦਾ ਇੱਕ ਵਫਦ ਨੇ ਨਗਰ ਨਿਗਮ ਪਟਿਆਲਾ ਦੇ ਨਵੇਂ ਕਮਿਸਨਰ ਸ੍ਰੀ ਅਦਿੱਤਿਆ ਡੇਚਲਵਾਲ ਆਈ.ਏ.  ਐੱਸ.  ਨਾਲ ਮੁਲਾਕਾਤ ਕੀਤੀ।  ਜਿਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਵਫਦ ਨੇ ਸਹਿਰ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।  ਜਿਸ ਵਿਚ ਮੁੱਖ ਤੌਰ ‘ਤੇ ਵੱਧ ਰਹੀ ਟ੍ਰੈਫਿਕ ਸਮੱਸਿਆ, ਸਟਰੀਟ ਲਾਈਟਾਂ ਦਾ ਮਸਲਾ, ਟੁੱਟੀਆਂ ਸੜਕਾਂ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਟ੍ਰੈਫਿਕ ਦੀ ਸਮੱਸਿਆ, ਸ੍ਰੀ ਕਾਲੀ ਮਾਤਾ ਮੰਦਿਰ ਦੇ ਸਾਹਮਣੇ ਮਾਲ ਰੋਡ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਅਤੇ ਗੇਟ ਨੰਬਰ 23 ਜਾਂ 24 ਦੀ ਉਸਾਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਨੂੰ ਸ੍ਰੀ ਅਦਿੱਤਿਆ ਡੇਚਲਵਾਲ ਨਗਰ ਨਿਗਮ ਕਮਿਸਨਰ ਪਟਿਆਲਾ ਨੇ ਬੜੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ‘ਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਇਸ ਮੀਟਿੰਗ ਵਿੱਚ ਮੁੱਖ ਤੌਰ ‘ਤੇ ਸ੍ਰੀ ਕਿ੍ਰਸਨ ਕੁਮਾਰ ਗਾਬਾ ਪੰਜਾਬ ਪ੍ਰਧਾਨ ਹਿੰਦੁਸਨਾਤਨ ਵਪਾਰ ਸੈਨਾ ਸ਼ਿਵ ਸੈਨਾ ਹਿੰਦੁਸਤਾਨ, ਸ੍ਰੀ ਸਮਾ ਕਾਂਤ ਪਾਂਡੇ ਮੀਤ ਪ੍ਰਧਾਨ ਪੰਜਾਬ ਸਿਵ ਸੈਨਾ ਹਿੰਦੁਸਤਾਨ ਅਤੇ ਇੰਚਾਰਜ ਉੱਤਰ ਪ੍ਰਦੇਸ ਅਤੇ ਸ੍ਰੀ ਪੰਕਜ ਗੌੜ ਐਡਵੋਕੇਟ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਕਾਨੂੰਨੀ ਸੈਨਾ ਪੰਜਾਬ ਸ਼ਿਵ ਸੈਨਾ ਹਿੰਦੁਸਤਾਨ ਆਦਿ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।   

Related Post