July 6, 2024 00:35:56
post

Jasbeer Singh

(Chief Editor)

Patiala News

ਨਸ਼ਿਆਂ ਦੇ ਖਿਲਾਫ਼ ਰਲਮਿਲ ਸਾਰਿਆਂ ਨੂੰ ਲੜਾਈ ਲੜਨੀ ਪਵੇਗੀ : ਡੀ. ਐੱਸ. ਪੀ. ਸਿਟੀ-2 ਜੰਗਜੀਤ ਸਿੰਘ ਰੰਧਾਵਾ

post-img

ਪਟਿਆਲਾ, 18 ਅਪ੍ਰੈਲ (ਜਸਬੀਰ)-ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ, ਅਕਾਲ ਸਹਾਏ ਵੈਲਫੇਅਰ ਯੂਥ ਕਲੱਬ ਵਲੋਂ ਸਿਟੀ ਟ੍ਰੈਫਿਕ ਪੁਲਿਸ ਪਟਿਆਲਾ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬ ਵੰਡ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਨ ਡੀ. ਐੱਸ. ਪੀ. ਸਿਟੀ-2 ਜੰਗਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਸਹੀਦੇ ਆਜਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸਟੇਟ ਅਤੇ ਗਵਰਨਰ ਐਵਾਰਡੀ ਐਸ. ਆਈ. ਭਗਵਾਨ ਸਿੰਘ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੁਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਪ ਨਗਰ, ਯੂਥ ਆਗੂ ਪ੍ਰਭਜੋਤ ਸਿੰਘ ਗਿੱਲ ਜੋਤ ਪਹੇੜੀ, ਰੁਦਰਪ੍ਰਤਾਪ ਸਿੰਘ, ਰਿਟਾਇਰ ਡੀ. ਐੱਸ. ਪੀ. ਬਲਦੇਵ ਸਿੰਘ, ਗੁਰਧੀਰ ਸਿੰਘ ਕਲੱਬ ਪ੍ਰਧਾਨ, ਸਟੇਟ ਐਵਾਰਡੀ ਰੁਪਿੰਦਰ ਕੌਰ, ਰਵਿੰਦਰ ਸਿੰਘ, ਗੁਰਮੁੱਖ ਸਿੰਘ, ਹਰਪ੍ਰੀਤ ਸਿੰਘ, ਦਰਬਾਰਾ ਸਿੰਘ ਫੌਜੀ, ਸਤਵਿੰਦਰ ਸਿੰਘ,ਵਿਵੇਕ, ਸੋਨੂੰ ਕਲੇਰ, ਰਿੰਕੂ, ਹਰਭਜਨ ਸਿੰਘ, ਬੱਬਲਾ, ਬਿਲਮਜੀਤ ਸਿੰਘ, ਸੰਦੀਪ ਸਿੰਘ, ਪਾਲੀ, ਸੁੱਖਾ, ਦੀਪੂ, ਕਰਮਵੀਰ ਦਿੱਕਸਤ, ਹਰਪ੍ਰੀਤ ਸਿੰਘ ਬੇਦੀ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ. ਸਿਟੀ 2 ਜੰਗਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ, ਡੀ. ਆਈ. ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ. ਐਸ. ਪੀ. ਪਟਿਆਲਾ ਵਰੁਣ ਸਰਮਾ ਜੀ ਵਲੋਂ ਸਖਤ ਹਦਾਇਤਾਂ ਹਨ ਕਿ ਨਸਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਨਾ ਬਖਸ਼ਿਆ ਜਾਵੇ ਅਤੇ ਉਹਨਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਨਸਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾਣ ਅਤੇ ਪੁਲਿਸ ਵੱਲੋਂ ਨਸਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਨਸਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ, ਇਸ ਲਈ ਬਗੈਰ ਕਿਸੇ ਡਰ ਭੈ ਤੋਂ ਨਸਾ ਤਸਕਰਾਂ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ ਤਾਂ ਹੀ ਅਸੀਂ ਸਾਰੇ ਇੱਕਜੁਟ ਹੋ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰ ਸਕਦੇ ਹਾਂ। ਉਹਨਾਂ ਯੂਥ ਕਲੱਬਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ, ਇਸ ਮੌਕੇ ਐਸ. ਆਈ. ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ ਨੇ ਕਵਿਤਾ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।    

Related Post