ਪੁਲਵਾਮਾ ਹਮਲੇ ਦੇ ਦੋਸ਼ੀ ਦੀ ਹੋਈ ਦਿਲ ਦਾ ਦੌਰਾ ਪੈਣ ਨਾਲ ਮੌਤ ਜੰਮੂ : ਜੰਮੂ-ਕਸ਼ਮੀਰ ਦੇ ਪੁਲਵਾਮਾ ਜਿ਼ਲ੍ਹੇ ਵਿੱਚ ਪੰਜ ਸਾਲ ਪਹਿਲਾਂ ਸੀਆਰਪੀਐੱਫ਼ ਦੇ ਕਾਫ਼ਲੇ ਉੱਤੇ ਹੋਏ ਘਾਤਕ ਅਤਿਵਾਦੀ ਹਮਲੇ ਵਿੱਚ ਚਾਰਜਸ਼ੀਟ ਕੀਤੇ ਗਏ 32 ਸਾਲਾ ਵਿਅਕਤੀ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਾਕਾਪੋਰਾ ਦੇ ਹਾਜੀਬਲ ਪਿੰਡ ਦਾ ਬਿਲਾਲ ਅਹਿਮਦ ਕੁਚੇ ਉਨ੍ਹਾਂ 19 ਲੋਕਾਂ ’ਚ ਸ਼ਾਮਲ ਸੀ, ਜਿਨ੍ਹਾਂ ’ਤੇ ਰਸਮੀ ਤੌਰ ’ਤੇ ਮਾਮਲੇ ’ਚ ਦੋਸ਼ ਲਗਾਏ ਗਏ ਸਨ।14 ਫਰਵਰੀ 2019 ਨੂੰ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਪੁਲਵਾਮਾ ਦੇ ਲੇਥਪੋਰਾ ਵਿੱਚ ਇੱਕ ਕਾਫ਼ਲੇ ਨਾਲ ਆਪਣੀ ਵਿਸਫੋਟਕ ਨਾਲ ਭਰੀ ਕਾਰ ਨੂੰ ਟੱਕਰ ਮਾਰਨ ਕਾਰਨ ਸੀਆਰਪੀਐੱਫ਼ ਦੇ 40 ਜਵਾਨ ਮਾਰੇ ਗਏ ਸਨ ਅਤੇ ਅੱਠ ਹੋਰ ਜ਼ਖਮੀ ਹੋ ਗਏ ਸਨ।
