post

Jasbeer Singh

(Chief Editor)

Patiala News

ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

post-img

ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ ਪਟਿਆਲਾ : ਉੱਘੇ ਸਮਾਜ-ਸੇਵਕ ਤੇ ਹਰ ਸਮੇਂ ਜ਼ਰੂਰਤਮੰਦਾਂ ਦੀ ਮਦਦ ਕਰਨ ਵਾਲੇ ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੂੰ ਸਨਮਾਨਿਤ ਕੀਤਾ । ਇਸ ਮੌਕੇ ਪੁਨੀਤ ਗੁਪਤਾ ਨੇ ਕਿਹਾ ਕਿ ਡਾ. ਜਗਪਾਲਇੰਦਰ ਸਿੰਘ ਵੱਲੋਂ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਜਾ ਰਹੀਆਂ ਹਨ, ਇਸ ਲਈ ਜੋ ਉਨ੍ਹਾਂ ਵਰਗੇ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਹੜੇ ਕਿ ਸਿਹਤ ਸੇਵਾਵਾਂ ਨੂੰ ਹੋਰ ਵੀ ਬਿਹਤਰ ਬਣਾ ਸਕਣ। ਪੁਨੀਤ ਗੁਪਤਾ ਨੇ ਕਿਹਾ ਕਿ ਜਦੋਂ ਤੋਂ ਡਾ. ਜਗਪਾਲਇੰਦਰ ਸਿੰਘ ਨੇ ਅਹੁਦਾ ਸੰਭਾਲਿਆ ਹੈ, ਉਸ ਦਿਨ ਤੋਂ ਹੀ ਸਿਹਤ ਸੇਵਾਵਾਂ ਵਿਚ ਹੋਰ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ । ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਾਫ ਨਿਰਦੇਸ਼ ਹਨ ਕਿ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਕਿ ਲੋਕਾਂ ਨੂੰ ਦਿੱਕਤ ਨਾ ਆਵੇ । ਉਨ੍ਹਾਂ ਪੁਨੀਤ ਗੁਪਤਾ ਗੋਪੀ ਦਾ ਧੰਨਵਾਦ ਵੀ ਕੀਤਾ ।

Related Post