post

Admin

(Chief Editor)

Punjab

ਪੰਜਾਬ ਨੇ ਕਰੋੜਾਂ ਦੇ ਨਿਵੇਸ਼ ਨੂੰ ਆਕਰਸਿ਼ਤ ਕਰਕੇ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ

post-img

ਪੰਜਾਬ ਨੇ ਕਰੋੜਾਂ ਦੇ ਨਿਵੇਸ਼ ਨੂੰ ਆਕਰਸਿ਼ਤ ਕਰਕੇ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ

ਚੰਡੀਗੜ੍ਹ 18 ਜੂਨ, 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਆਖਿਆ ਹੈ ਕਿ ਪੰਜਾਬ ਨੇ ਕਰੋੜਾਂ ਰੁਪਏ ਦੇ ਨਿਵੇਸ਼ ਨੂੰ ਆਕਰਸਿ਼ਤ ਕਰਕੇ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ ।

ਕਿੰਨੇ ਕਰੋੜ ਦੇ ਨਿਵੇਸ਼ ਨੂੰ ਕੀਤਾ ਗਿਆ ਹੈ ਆਕਰਸਿ਼ਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ (Punjab Legislative Assembly Speaker) ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਨੇ 1.74 ਲੱਖ ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ । ਇਸ ਵੱਡੇ ਪੂੰਜੀ ਨਿਵੇਸ਼ ਨੇ 5.89 ਲੱਖ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ ਅਤੇ ਖੇਤਰ ਦੀ ਆਰਥਿਕਤਾ ਨੂੰ ਮਹੱਤਵਪੂਰਨ ਹੁਲਾਰਾ ਦਿੱਤਾ ਹੈ । ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਮਿੱਟੀ ਹੁਣ ਖੇਤੀਬਾੜੀ ਵਾਂਗ ਉਦਯੋਗਿਕ ਵਿਕਾਸ ਲਈ ਵੀ ਲਾਭਦਾਇਕ ਸਾਬਤ ਹੋ ਰਹੀ ਹੈ । ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਦੇ ਵੱਡੇ ਉਦਯੋਗਿਕ ਘਰਾਣਿਆਂ (Industrial houses) ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ ।

ਮਾਪਿਆਂ ਨੂੂੰ ਕੀਤੀ ਬੱਚਿਆਂ ਨੂੰ ਸਟਾਰਟਅਪ ਅਤੇ ਸਵੈ-ਰੋਜ਼ਗਾਰ ਵਧਾਉਣ ਲਈ ਉਤਸਾਹਿਤ ਕਰਨ ਦੀ ਅਪੀਲ

ਉੱਦਮਤਾ ਦੀ ਸੰਭਾਵਨਾ ‘ਤੇ ਚਰਚਾ ਕਰਦੇ ਹੋਏ ਸਪੀਕਰ ਸੰਧਵਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਟਾਰਟਅੱਪ ਅਤੇ ਸਵੈ-ਰੁਜ਼ਗਾਰ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ ‘ਤੇ ਬਹੁਤ ਹੱਦ ਤੱਕ ਨਿਰਭਰ ਕਰਦਾ ਹੈ । ਉਨ੍ਹਾਂ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਭਾਲਣ ਦੀ ਮਾਨਸਿਕਤਾ ਤੋਂ ਪਰੇ ਜਾਣ ਅਤੇ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਦੀ ਮਾਨਸਿਕਤਾ ਵਿਕਸਤ ਕਰਨ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ, ਨੌਜਵਾਨ ਅਸਾਧਾਰਨ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਪ੍ਰਾਪਤ ਕਰ ਸਕਦੇ ਹਨ, ਨਾਲ ਹੀ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰ ਸਕਦੇ ਹਨ ।

ਚੀਨ ਦੇ ਤੇਜ਼ ਵਿਕਾਸ ਦਾ ਵੱਡਾ ਕਾਰਨ ਇਸਦਾ ਵਿਆਪਕ ਉਦਯੋਗੀਕਰਨ ਹੈ

ਵਿਸ਼ਵ ਆਰਥਿਕ ਮਾਡਲਾਂ ਦਾ ਹਵਾਲਾ ਦਿੰਦੇ ਹੋਏ ਸਪੀਕਰ ਨੇ ਕਿਹਾ ਕਿ ਚੀਨ ਦੇ ਤੇਜ਼ ਵਿਕਾਸ ਦਾ ਇੱਕ ਵੱਡਾ ਕਾਰਨ ਇਸਦਾ ਵਿਆਪਕ ਉਦਯੋਗੀਕਰਨ (Industrialization) ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਪੱਧਰ ‘ਤੇ ਨਿਵੇਸ਼ ਹੋਇਆ ਹੈ । ਇਸ ਦੇ ਉਲਟ, ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਿਕ ਖੇਤਰ ਨੂੰ ਅਣਗੌਲਿਆ ਕੀਤਾ ਗਿਆ ਸੀ, ਜਿਸ ਕਾਰਨ ਰਾਜ ਦੀ ਆਰਥਿਕਤਾ ਵਿੱਚ ਖੜੋਤ ਆਈ । ਇਸ ਸਥਿਤੀ ਨੂੰ ਉਲਟਾਉਣ ਲਈ, ਪੰਜਾਬ ਸਰਕਾਰ ਨੇ ਰਾਜ ਦੀ ਵਿਸ਼ਾਲ ਉਦਯੋਗਿਕ ਸੰਭਾਵਨਾ ਨੂੰ ਦੁਨੀਆ ਨੂੰ ਦਿਖਾਉਣ ਲਈ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਪੰਜਾਬ ਪ੍ਰਵਾਸੀ ਭਾਰਤੀਆਂ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਵਿੱਚ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ ।

ਸਰਕਾਰ ਨੇ ਅਪਣਾਈ ਹੈ ਇੱਕ ਮਜ਼ਬੂਤ ਉਦਯੋਗਿਕ ਨੀਤੀ

ਸਪੀਕਰ ਸੰਧਵਾਂ ਨੇ ਦੁਹਰਾਇਆ ਕਿ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ (Strong industrial policy) ਅਪਣਾਈ ਹੈ, ਜੋ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣ ਵਿੱਚ ਮੁੱਖ ਭੂਮਿਕਾ ਨਿਭਾ ਰਹੀ ਹੈ । ਉਨ੍ਹਾਂ ਦੱਸਿਆ ਕਿ ਰਾਜ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਭਾਗੀਦਾਰੀ ਵਾਲੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਅਧਾਰ ‘ਤੇ ਤਿਆਰ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈ. ਟੀ. ਕਾਰੋਬਾਰੀ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਦੁਨੀਆ ਭਰ ਦੀਆਂ ਵੱਡੀਆਂ ਉਦਯੋਗਿਕ ਕੰਪਨੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗ ਅਤੇ ਕਾਰੋਬਾਰ ਸਥਾਪਤ ਕਰਨ ਲਈ ਸੱਦਾ ਦਿੱਤਾ ਜਾ ਰਿਹਾ ਹੈ ।

Related Post

Instagram