post

Admin

(Chief Editor)

ਪੰਜਾਬ ਪ੍ਰਸ਼ਾਸਨ ਕੀਤੀਆਂ ਆਈ. ਪੀ. ਐਸ. ਤੇ ਆਈ. ਏ. ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

post-img

ਪੰਜਾਬ ਪ੍ਰਸ਼ਾਸਨ ਕੀਤੀਆਂ ਆਈ. ਪੀ. ਐਸ. ਤੇ ਆਈ. ਏ. ਐਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਚੰਡੀਗੜ੍ਹ : ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਇਸ ਵਿਚਕਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਡਿਊਟੀ ’ਤੇ ਤਾਇਨਾਤ ਰਹਿਣਾ ਬਹੁਤ ਜ਼ਰੂਰੀ ਹੈ, ਜਿਸ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਵਲੋਂ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਗਏ।ਜਾਣਕਾਰੀ ਅਨੁਸਾਰ ਪੰਜਾਬ ਪ੍ਰਸ਼ਾਸਨ ਵਲੋਂ ਆਈ. ਏ. ਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦੇ ਹੋਏ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ।ਉਨ੍ਹਾਂ ਹੁਕਮ ਜਾਰੀ ਕਰਦੇ ਦਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ `ਤੇ ਨਹੀਂ ਜਾ ਸਕਣਗੇ।

Related Post

Instagram