post

Jasbeer Singh

(Chief Editor)

Punjab

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਹੀਂ ਦਿੱਤੀ ਮਜੀਠੀਆ ਨੂੰ ਰਾਹਤ

post-img

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਨਹੀਂ ਦਿੱਤੀ ਮਜੀਠੀਆ ਨੂੰ ਰਾਹਤ ਮੋਹਾਲੀ, 8 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਅੱਜ ਵੀ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੰਜਾਬ ਰਾਹਤ ਨਹੀਂ ਦਿੱਤੀ ਗਈ ਤੇ ਮਾਮਲੇ ਦੀ ਸੁਣਵਾਈ 29 ਜੁਲਾਈ ਤੇ ਪਾਈ ਗਈ ਹੈ।ਦੱਸਣਯੋਗ ਹੈ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਕਿਹੜੀ ਜੇਲ ਵਿਚ ਬੰਦ ਸਨ ਬਿਕਰਮ ਮਜੀਠੀਆ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਿਕਰਮ ਮਜੀਠੀਆ ਨਾਭਾ ਦੀ ਮੈਕਸੀਮਮ ਸਕਿਓਰਿਟੀ ਜੇਲ ਵਿਚ ਬੰਦ ਹਨ ਤੇ ਅੱਜ ਮਜੀਠੀਆ ਦਾ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਮਾਨਯੋਗ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਪਰ ਅਦਾਲਤ ਨੇ 29 ਜੁਲਾਈ ਤੇ ਮਾਮਲੇ ਦੀ ਸੁਣਾਈ ਪਾਉ਼ਦਿਆਂ ਮਜੀਠੀਆ ਨੂੰ ਮੁੜ ਜੇਲ ਭੇਜ ਦਿੱਤਾ।

Related Post