
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੀ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
- by Jasbeer Singh
- September 23, 2024

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੀ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਦੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ, ਜਿਸ ਕਰਕੇ ਸਰਕਾਰ ਨੇ ਉਸ ਫੈਸਲੇ ਨੂੰ ਚੁਣੌਤੀ ਦਿੰਦੀ ਹੋਈ ਇਸ ਮਾਮਲੇ ਨੂੰ ਡਬਲ ਬੈਂਚ ਕੋਲ ਲੈ ਜਾਇਆ ਗਿਆ ਸੀ। ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।