ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਇਕ ਅਹਿਮ ਸਰਕੂਲਰ ਜਾਰੀ ਚੰਡੀਗੜ੍ਹ, 22 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਇਕ ਅਹਿਮ ਸਰਕੂਲਰ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ। ਕੀ ਸਰਕੂਲਰ ਜਾਰੀ ਕੀਤਾ ਗਿਆ ਹੈ ਹਾਈਕਰਟ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵੱਲੋਂ ਤੇਲ ਸੰਕਟ ਦੇ ਮੱਦੇਨਜ਼ਰ ਅਤੇ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਉਦੇਸ਼ ਨਾਲ ਇੱਕ ਬੇਹੱਦ ਅਹਿਮ ਸਰਕੂਲਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਇਹ ਨਵੇਂ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ । ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਅਨੁਸਾਰ, ਤੇਲ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਾਈ ਕੋਰਟ ਦੇ ਮਾਨਯੋਗ ਜੱਜਾਂ ਨੂੰ ਆਪਸ ਵਿੱਚ ਕਾਰ-ਪੂਲਿੰਗ ਪ੍ਰਣਾਲੀ ਅਪਣਾਉਣ ਦੀ ਅਪੀਲ ਕੀਤੀ ਗਈ ਹੈ । ਜਿਆਦਾਤਰ ਮਾਮਲਿਆਂ ਦੀ ਸੁਣਵਾਈ ਵੀ. ਸੀ. ਰਾਹੀਂ ਕਰਨ ਦੇ ਹੁਕਮ ਖ਼ਰਚਿਆਂ ਨੂੰ ਘਟਾਉਣ ਦੇ ਮਕਸਦ ਨਾਲ ਹੁਣ ਜਿ਼ਆਦਾਤਰ ਮਾਮਲਿਆਂ ਦੀ ਸੁਣਵਾਈ ਸਿਰਫ਼ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕੀਤੀ ਜਾਵੇਗੀ । ਰਜਿਸਟਰਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਕੀਲਾਂ ਅਤੇ ਅਦਾਲਤ ਨੂੰ ਕੋਈ ਮੁਸ਼ਕਲ ਨਾ ਆਵੇ ਅਤੇ ਸਮੇਂ ਸਿਰ ਤਕਨੀਕੀ ਸਹਾਇਤਾ ਤੇ ਵੀ. ਸੀ. ਲਿੰਕ ਮੁਹੱਈਆ ਕਰਵਾਏ ਜਾਣ । ਅਗਲੇ ਹੁਕਮਾਂ ਤੱਕ ਹਾਈ ਕੋਰਟ ਦੀਆਂ ਵੱਖ-ਵੱਖ ਬ੍ਰਾਂਚਾਂ ਵਿੱਚ ਜਿੱਥੇ ਸੰਭਵ ਹੋਵੇ, ਉੱਥੇ 33 ਫੀਸਦੀ ਤੱਕ ਸਟਾਫ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਬੰਧਤ ਰਜਿਸਟਰਾਰ ਹਰ ਹਫ਼ਤੇ ਇਸ ਦਾ ਰੋਸਟਰ ਤਿਆਰ ਕਰਨਗੇ।
