
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ 50 ਗ੍ਰਾਮ ਹੈਰੋਇਨ ਦੀ ਤਸਕਰੀ ਦੇ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ
- by Jasbeer Singh
- December 10, 2024

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ 50 ਗ੍ਰਾਮ ਹੈਰੋਇਨ ਦੀ ਤਸਕਰੀ ਦੇ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 50 ਗ੍ਰਾਮ ਹੈਰੋਇਨ ਦੀ ਤਸਕਰੀ ਦੇ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਹਾਈ ਕੋਰਟ ਨੇ ਕਿਹਾ ਕਿ ਇਸ ਵਿਚ ਸ਼ਾਮਲ ਮਾਤਰਾ ਨੂੰ ਮੱਧਮ ਮਾਤਰਾ ਦੇ ਰੂਪ ’ਚ ਵਰਗੀਕ੍ਰਿਤ ਕੀਤਾ ਗਿਆ ਹੈ, ਇਸ ਲਈ ਇਹ ਆਪਣੇ ਆਪ ’ਚ ਜ਼ਮਾਨਤ ਦਾ ਅਧਿਕਾਰ ਨਹੀਂ ਦਿੰਦਾ । ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਹੈਰੋਇਨ ਵਰਗੀ ਜ਼ਿਆਦਾ ਖਤਰਨਾਕ ਪਦਾਰਥਾਂ ਦੀ ਤਸਕਰੀ ਦੇ ਮੁਲਜ਼ਮ ਨੂੰ ਜ਼ਮਾਨਤ ਦੇਣਾ ਲਾਜ਼ਮੀ ਰੂਪ ਨਾਲ ਨਾਜਾਇਜ਼ ਸਰਗਰਮੀਆਂ ਲਈ ਖੁੱਲ੍ਹੀ ਛੋਟ ਦੇਵੇਗਾ । ਅਜਿਹੇ ਫ਼ੈਸਲੇ ਨਾਲ ਇਨ੍ਹਾਂ ਵਿਅਕਤੀਆਂ ਨੂੰ ਆਪਣੇ ਨਾਜਾਇਜ਼ ਵਪਾਰ ’ਚ ਲੱਗੇ ਰਹਿਣ ਦਾ ਹੌਸਲਾ ਮਿਲੇਗਾ, ਜਿਹੜਾ ਇਸ ਗਲਤ ਧਾਰਨਾ ਦੇ ਤਹਿਤ ਕੰਮ ਕਰ ਰਹੇ ਹਨ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਤੁਰੰਤ ਜ਼ਮਾਨਤ’ਤੇ ਰਿਹਾਅ ਕੀਤਾ ਜਾ ਸਕਦਾ ਹੈ ।