post

Jasbeer Singh

(Chief Editor)

Latest update

ਪੰਜਾਬ ਅਤੇ ਹਰਿਆਣਾ ਹਾਈਕੋੋਰਟ ਨੇ ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਲਿਆ ਨੋਟਿਸ

post-img

ਪੰਜਾਬ ਅਤੇ ਹਰਿਆਣਾ ਹਾਈਕੋੋਰਟ ਨੇ ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਲਿਆ ਨੋਟਿਸ ਚੰਡੀਗੜ੍ਹ, 5 ਮਾਰਚ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਸਖ਼ਤ ਨੋਟਿਸ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਨੋਟਿਸ ਲਿਆ ਗਿਆ ਹੈ ਹਾਈਕੋੋਰਟ ਵਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਗੁਰਦਾਸਪੁਰ ਦੇ ਆਦੀਆਂ ਪੁਲਸ ਸਟੇਸ਼ਨ ‘ਤੇ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿਚ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਹੈ । ਜਾਣਕਾਰੀ ਅਨੁਸਾਰ ਡੀ. ਜੀ. ਪੀ. ਦੁਪਹਿਰ 2 ਵਜੇ ਅਦਾਲਤ ਵਿਚ ਪੇਸ਼ ਹੋ ਕੇ ਆਪਣਾ ਜਵਾਬ ਪੇਸ਼ ਕਰਨਗੇ । ਪ੍ਰਾਪਤ ਸੂਚਨਾ ਮੁਤਾਬਕ ਜਿਥੇ ਤੱਕ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ, ਉਥੇ ਡੀ. ਜੀ. ਪੀ. ਪੰਜਾਬ ਨੂੰ ਆਪਣਾ ਜਵਾਬ ਤਿਆਰ ਰੱਖਣ ਦੇ ਹੁਕਮ ਦਿੱਤੇ ਗਏ ਹਨ।

Related Post

Instagram