
Punjab
0
ਪੰਜਾਬ ਤੇ ਜੰਮੂ ਕਸ਼ਮੀਰ ਪੁਲੀਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਅਪਰੇਸ਼ਨ ਦੌਰਾਨ 11 ਗੈਂਗਸਟਰ ਕਾਬੂ ਕੀਤੇ
- by Aaksh News
- April 26, 2024

ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵੱਲੋਂ ਚਲਾਏ ਜਾ ਰਹੇ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।’ ਉਨ੍ਹਾਂ ਅੱਗੇ ਦੱਸਿਆ ਕਿ ਫੜੇ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਗਰੋਹ ਦੇ ਮੈਂਬਰਾਂ ਤੋਂ ਤਿੰਨ ਪਿਸਤੌਲ, ਦੋਨਾਲੀ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ।