post

Jasbeer Singh

(Chief Editor)

Punjab

ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ

post-img

ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ L ਆਮ ਆਦਮੀ ਪਾਰਟੀ (ਆਪ) ਨੇ ਅੱਜ ਵੱਖ-ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਵਾਰਡਾਂ ਲਈ ਕੁੱਲ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੁਧਿਆਣਾ ਐਮਸੀ ਲਈ 94, ਪਟਿਆਲਾ ਐਮਸੀ ਲਈ 56 ਅਤੇ ਅੰਮ੍ਰਿਤਸਰ ਐਮਸੀ ਲਈ 74 ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Related Post