
Latest update
0
Punjab: 8 ਅਪ੍ਰੈਲ ਦਿਨ ਸੋਮਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ
- by Jasbeer Singh
- April 5, 2024

ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ।‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।