post

Jasbeer Singh

(Chief Editor)

Punjab

ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ

post-img

ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਸਰਕਾਰ ਵਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਇਕ ਅਹਿਮ ਫ਼ੈਸਲਾ ਲੈਂਦਿਆਂ 1 ਮਈ ਵਾਲੇ ਦਿਨ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਮਜ਼ਦੂਰ ਦਿਵਸ ਵਾਲੇ ਦਿਨ ਹੋਵੇਗਾ ਵਿਸ਼ੇਸ਼ ਸੈਸ਼ਨ ਸੂਬੇ ਦੇ ਮਿਹਨਤੀ ਮਜ਼ਦੂਰ ਵਰਗ ਦੇ ਸਨਮਾਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਮੰਤਰੀ ਮੰਡਲ ਨੇ 1 ਮਈ ਨੂੰ ਮਜ਼ਦੂਰ ਦਿਵਸ `ਤੇ ਸੂਬਾਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗਲਵਾਰ ਮਨਜ਼ੂਰੀ ਦੇ ਦਿੱਤੀ । ਇਹ ਫੈਸਲਾ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ `ਚ ਲਿਆ ਗਿਆ । ਮਿਹਨਤੀ ਲੋਕਾਂ, ਕਾਰੀਗਰਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਹੋਵੇਗਾ ਸੈਸ਼ਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ `ਐਕਸ` `ਤੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਮਜ਼ਦੂਰ ਦਿਵਸ `ਤੇ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਅਹਿਮ ਫੈਸਲਾ ਲਿਆ ਹੈ । ਇਹ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ `ਚ ਅਹਿਮ ਯੋਗਦਾਨ ਪਾਉਣ ਵਾਲੇ ਮਿਹਨਤੀ ਲੋਕਾਂ, ਕਾਰੀਗਰਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ `ਚ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਜਾਵੇਗਾ।

Related Post

Instagram