post

Admin

(Chief Editor)

Punjab

ਮੁੱਖ ਮੰਤਰੀ ਪੰਜਾਬ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ

post-img

ਮੁੱਖ ਮੰਤਰੀ ਪੰਜਾਬ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ

ਚੰਡੀਗੜ੍ਹ, 21 ਜੁਲਾਈ 2026 : ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਆਯੋਜਿਤ ਕੀਤੇ ਜਾਣ ਦਾ ਸਮਾਚਾਰ ਹੈ ।

ਸੂਬੇ ਦੇ ਵਿਕਾਸ ਤੇ ਜਨਤਾ ਦੇ ਭਲੇ ਲਈ ਹੋਇਆ ਵਿਚਾਰ-ਵਟਾਂਦਰਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਪ੍ਰਧਾਨਗੀ ਹੇਠ ਆਯੋਜਿਤ ਪੰਜਾਬ ਕੈਬਨਿਟ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਜਨਤਾ ਦੇ ਭਲੇ ਨਾਲ ਜੁੜੇ ਕਈ ਅਹਿਮ ਮੁੱਦਿਆਂ `ਤੇ ਗੰਭੀਰ ਚਰਚਾ ਕੀਤੀ ਗਈ । ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਾਸੀਆਂ ਲਈ ਕਈ ਵੱਡੇ ਅਤੇ ਪੰਜਾਬ-ਪੱਖੀ ਫ਼ੈਸਲਿਆਂ ਦਾ ਐਲਾਨ ਕੀਤਾ ।

ਕੀ ਜਾਣਕਾਰੀ ਦਿੱਤੀ ਮੁੱਖ ਮੰਤਰੀ ਪੰਜਾਬ ਨੇ

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਮਾਨਸੂਨ ਇਜਲਾਸ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ (Punjab Government) ਵਲੋਂ ਇਸ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਇਜਲਾਸ ਦੌਰਾਨ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਲਈ ਕਈ ਮਹੱਤਵਪੂਰਨ ਲੋਕ-ਪੱਖੀ ਆਰਡੀਨੈਂਸ ਅਤੇ ਨਵੇਂ ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਨਾਲ ਆਮ ਜਨਤਾ ਨੂੰ ਵੱਡੀਆਂ ਰਾਹਤਾਂ ਮਿਲਣ ਦੀ ਉਮੀਦ ਹੈ ।

ਸਰਕਾਰ ਵਿਰੋਧੀ ਧਿਰਾਂ ਦੇ ਹਰੇਕ ਸਵਾਲ ਦਾ ਜਵਾਬ ਲਈ ਹੈ ਤਿਆਰ : ਮੁੱਖ ਮੰਤਰੀ

ਇਜਲਾਸ ਦੀ ਸਮਾਂ-ਸੀਮਾ ਬਾਰੇ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਨਿਰਧਾਰਤ ਕੀਤਾ ਗਿਆ ਹੈ, ਪਰ ਜੇਕਰ ਵਿਧਾਨ ਸਭਾ ਵਿੱਚ ਕੰਮਕਾਜ ਜਾਂ ਚਰਚਾ ਲਈ ਹੋਰ ਸਮੇਂ ਦੀ ਲੋੜ ਮਹਿਸੂਸ ਹੋਈ ਤਾਂ `ਬਿਜ਼ਨਸ ਐਡਵਾਈਜ਼ਰੀ ਕਮੇਟੀ` ਦੀ ਮੀਟਿੰਗ ਵਿੱਚ ਇਸ ਦਾ ਸਮਾਂ ਵਧਾਉਣ ਜਾਂ ਘਟਾਉਣ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀ ਧਿਰਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਦਨ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ `ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ।

ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ : ਮਾਨ

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਨੂੰ ਮੁੜ `ਰੰਗਲਾ ਪੰਜਾਬ` ਬਣਾਉਣਾ ਹੈ । ਕੈਬਨਿਟ ਮੀਟਿੰਗ ਦੌਰਾਨ ਲਏ ਗਏ ਸਾਰੇ ਫ਼ੈਸਲੇ ਇਸੇ ਦਿਸ਼ਾ ਵਿੱਚ ਵਧਾਇਆ ਗਿਆ ਇੱਕ ਹੋਰ ਕਦਮ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲਿਆਂਦੇ ਜਾਣ ਵਾਲੇ ਨਵੇਂ ਬਿੱਲਾਂ ਨਾਲ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਆਵੇਗਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੋਰ ਵੀ ਆਸਾਨ ਹੋ ਜਾਵੇਗਾ ।

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਵਚਨਬੱਧਤਾ ਨਾਲ ਕੰਮ

ਇਸ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਦੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੋਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਮਾਨਸੂਨ ਸੈਸ਼ਨ ਦੌਰਾਨ ਵੀ ਜਨਹਿਤ ਨਾਲ ਜੁੜੇ ਕਈ ਹੋਰ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨਾਲ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਆਏ ਤਾਜ਼ਾ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਰਾਸ਼ਟਰੀ ਪੱਧਰ ਦੀ ਨੀਟ ਪ੍ਰੀਖਿਆ ਪਾਸ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਪੰਜਾਬ ਵਿੱਚ ਆਈ `ਸਿੱਖਿਆ ਕ੍ਰਾਂਤੀ` ਦੀ ਇੱਕ ਸੁਚੱਜੀ ਤਸਵੀਰ ਹੈ ।

Related Post

Instagram