ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ, 13 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸੇ ਦਿਨ ਤਰਨਤਾਰਨ ਜਿਮਨੀ ਚੋਣ ਦਾ ਨਤੀਜਾ ਵੀ ਆੳਣਾ ਹੈ । ਮੀਟਿੰਗ ਵਿਚ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਗਿਆ ਹੈ ਆਖਿਆ ਮੰਤਰੀ ਮੰਡਲ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਜੋ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ’ਤੇ 14 ਨਵੰਬਰ ਨੂੰ ਚਾਰ ਵਜੇ ਸੱਦੀ ਗਈ ਹੈ ਦਾ ਬੇਸ਼ਕ ਹਾਲੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੀਟਿੰਗ ਵਿਚ ਸਮੁੱਚੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਆਖਿਆ ਗਿਆ ਹੈ।
