
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੁੰਗਾਂ ਵਿਖੇ 28 ਲੱਖ ਦੀ ਲਾਗਤ ਵਾਲੇ ਹੈਲਥ ਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ
- by Jasbeer Singh
- August 26, 2024

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੁੰਗਾਂ ਵਿਖੇ 28 ਲੱਖ ਦੀ ਲਾਗਤ ਵਾਲੇ ਹੈਲਥ ਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ, 26 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਤੁੰਗਾਂ ਵਿਖੇ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਜਾਣ ਵਾਲੇ ਹੈਲਥ ਅਤੇ ਵੈਲਨੈਸ ਸੈਂਟਰ ਦਾ ਨੀਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ । ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਪੱਧਰ ਤੇ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ ਜਿਸ ਤਹਿਤ ਜ਼ਿਲਾ ਸੰਗਰੂਰ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਉਹਨਾਂ ਕਿਹਾ ਕਿ ਪਿੰਡ ਤੁੰਗਾਂ ਵਿੱਚ ਬਣਨ ਵਾਲਾ ਇਹ ਹੈਲਥ ਤੇ ਵੈਲਨੈਸ ਸੈਂਟਰ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਸਫਲ ਸਾਬਤ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਆਦਰਸ਼ ਚੋਣ ਜਾਬਤੇ ਕਾਰਨ ਵਿਕਾਸ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਜਰੂਰ ਆਈ ਸੀ ਪਰ ਉਸ ਤੋਂ ਬਾਅਦ ਹੁਣ ਹੋਰ ਵੀ ਜਿਆਦਾ ਰਫਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ । ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਕਾਂਸਲ, ਡਾ. ਅੰਜੂ ਸਿੰਗਲਾ, ਡਾ. ਵਿਕਾਸ ਧੀਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸੁਖਚੈਨ ਸਿੰਘ ਪਾਪੜਾ, ਜਗਪਾਲ ਸਿੰਘ, ਸੁਖਬੀਰ ਸਿੰਘ ਸੱਤੀ , ਗੁਰਿੰਦਰਪਾਲ ਖੇੜੀ ਵੀ ਹਾਜਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.