post

Jasbeer Singh

(Chief Editor)

Punjab

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

post-img

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜੌਰਜੀਆ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ : ਪਿਛਲੇ ਦਿਨੀਂ ਜੌਰਜੀਆ ਵਿਖੇ ਇੱਕ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸੁਨਾਮ ਦੇ ਇੱਕ ਜੋੜੇ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਰੋਜ਼ੀ ਰੋਟੀ ਕਮਾਉਣ ਲਈ ਜੌਰਜੀਆ ਵਿਖੇ ਗਏ ਸਨ ਅਤੇ ਇਸ ਦੁਖਾਂਤਕ ਹਾਦਸੇ ਦਾ ਸ਼ਿਕਾਰ ਹੋ ਗਏ । ਉਹਨਾਂ ਨੇ ਪੀੜਿਤ ਪਰਿਵਾਰ ਨੂੰ ਹੌਸਲਾ ਦਿੰਦਿਆ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਹਨਾਂ ਦੇ ਨਾਲ ਖੜੀ ਹੈ ਅਤੇ ਜੌਰਜੀਆ ਹਾਦਸੇ ਦੇ ਸ਼ਿਕਾਰ ਪੰਜਾਬੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਤਰਜੀਹ ਦੇ ਆਧਾਰ 'ਤੇ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਵਿਦੇਸ਼ ਮੰਤਰਾਲੇ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਦੀ ਹਰ ਲੋੜੀਂਦੀ ਮਦਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੁਨਾਮ ਵਿਖੇ ਮ੍ਰਿਤਕ ਦੇਹਾਂ ਲਿਆਉਣ ਲਈ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ । ਉਹਨਾਂ ਦੱਸਿਆ ਕਿ ਇਸ ਹਾਦਸੇ ਦੇ ਮ੍ਰਿਤਕਾਂ ਦੀਆਂ ਦੇਹਾਂ ਅਗਲੇ ਦੋ ਤਿੰਨ ਦਿਨਾਂ ਵਿੱਚ ਪੰਜਾਬ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਪਹੁੰਚ ਜਾਣਗੀਆਂ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਜਤਿੰਦਰ ਜੈਨ, ਬਾਵਾ ਸਿੰਘ, ਮਨੀ ਸਰਾਉ ਅਤੇ ਰਾਮ ਭਟਾਲੀਆ ਵੀ ਹਾਜ਼ਰ ਸਨ ।

Related Post