post

Admin

(Chief Editor)

Punjab

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਮੇਰੀ ਰਸੋਈ ਸਕੀਮ ਦਾ ਐਲਾਨ

post-img

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਮੇਰੀ ਰਸੋਈ ਸਕੀਮ ਦਾ ਐਲਾਨ ਚੰਡੀਗੜ੍ਹ, 23 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੇਰੀ ਰਸੋਈ ਸਕੀਮ ਦਾ ਐਲਾਨ ਕਰ ਦੇਣ ਦੇ ਫ਼ੈਸਲਾ ਬਾਰੇ ਜਾਣਕਾਰੀ ਦਿੱਤੀ ਹੈ। ਕੀ ਹੈ ਇਹ ਮੇਰੀ ਰਸੋਈ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਿਨਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਿਥੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਉਥੇ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ । ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ । ਕੀ ਕੀ ਮਿਲਿਆ ਕਰੇਗਾ ਇਸ ਸਕੀਮ ਤਹਿਤਤ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿੱਟ ਵਿਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ । ਇਸ ਦੇ ਨਾਲ ਹੀ ਪੰਜਾਬ ’ਚ ਬਜਟ ਸੈਸ਼ਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਤੇ ਸਾਰਾ ਬਜਟ ਲੋਕਾਂ ਦੀ ਹਿੱਤ ਨੂੰ ਧਿਆਨ ’ਚ ਰੱਖ ਹੀ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

Related Post

Instagram