post

Jasbeer Singh

(Chief Editor)

Latest update

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਹਾਰ ਦੇ ਦੌਰੇ ਤੇ

post-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਹਾਰ ਦੇ ਦੌਰੇ ਤੇ ਚੰਡੀਗੜ੍ਹ, 18 ਮਈ 2026 : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੰਜਾਬ ਵਿਚ ਮੁੱਖ ਮੰਤਰੀ ਦੇ ਤੌਰ ਤੇ ਅਗਵਾਈ ਕਰ ਰਹੇ ਭਗਵੰਤ ਸਿੰਘ ਮਾਨ ਅੱਜ ਬਿਹਾਰ ਦੇ ਦੌਰੇ ਤੇ ਹਨ ਬਾਰੇ ਸੂਚਨਾ ਹੈ। ਕੀ ਕਰਨਗੇ ਮੁੱਖ ਮੰਤਰੀ ਬਿਹਾਰ ਦੌਰੇ ਮੌਕੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਅੱਜ ਬਿਹਾਰ ਦੇ ਇੱਕ ਅਹਿਮ ਧਾਰਮਿਕ ਦੌਰੇ `ਤੇ ਰਹਿਣਗੇ ਦੌਰਾਨ ਸੀ. ਐਮ. ਭਗਵੰਤ ਮਾਨ ਸਿੱਖ ਕੌਮ ਦੇ ਦੂਜੇ ਸਭ ਤੋਂ ਪਵਿੱਤਰ ਤਖ਼ਤ, ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹਾਜ਼ਰੀ ਭਰਨਗੇ । ਇਸ ਤੋਂ ਇਲਾਵਾ ਉਨ੍ਹਾ ਵਲੋਂ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ ਜਾਵੇਗਾ ਅਤੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ ਜਾਵੇਗੀ । ਮੁੱਖ ਮੰਤਰੀ ਦੇ ਇਸ ਵੀ. ਆਈ. ਪੀ. ਦੌਰੇ ਨੂੰ ਮੁੱਖ ਰੱਖਦਿਆਂ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

Related Post

Instagram