
Punjab
0
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੀਤੇ 20 ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟਾਂ ਲਈ ਚੇਅਰਮੈਨ ਅਤੇ ਟਰੱਸਟੀ ਨਿਯੁ
- by Jasbeer Singh
- February 25, 2025

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੀਤੇ 20 ਜ਼ਿਲ੍ਹਿਆਂ ਦੇ ਇੰਪਰੂਵਮੈਂਟ ਟਰੱਸਟਾਂ ਲਈ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ 20 ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਲਈ ਨਵੇਂ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕਰ ਦਿੱਤੇ ਹਨ । ਇਸ ਮੌਕੇ ‘ਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਸੰਭਾਲ ਰਹੇ ਵਿਅਕਤੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਿਯੁਕਤੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਉਨ੍ਹਾਂ ਦੇ ਯੋਗਦਾਨ ਮੁਤਾਬਕ ਮਾਣ-ਸਤਿਕਾਰ ਦਿੱਤਾ ਜਾਵੇਗਾ, ਤਾਂ ਜੋ ਸੂਬੇ ਦੀ ਵਿਕਾਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ ।