
ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ
- by Jasbeer Singh
- February 15, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਵਾਲੇ ਭਾਰਤੀਆਂ ਨੂੰ ਰਿਸੀਵ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਏਅਰਪੋਰਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਚੁੱਕੇ ਹਨ । ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਵਿਚੋਂ ਡਿਪੋਰਟ ਹੋ ਕੇ ਜੋ 119 ਵਿਅਕਤੀ ਆ ਰਹੇ ਹਨ ਵਿੱਚ 67 ਪੰਜਾਬੀ ਵੀ ਸ਼ਾਮਲ ਹਨ ਦੇ ਲਈ ਖਾਣੇ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ ਤੇ ਸਮੁੱਚੇ ਯਾਤਰੀਆਂ ਨੂੰ ਰੋਟੀ ਖੁਆ ਕੇ ਹੀ ਭੇਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਇਹ ਧਰਤੀ ਉਹ ਹੈ ਜਿੱਥੇ ਹਮੇਸ਼ਾਂ ਲੰਗਰ ਚੱਲਦੇ ਰਹਿੰਦੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਦਾ ਜਹਾਜ਼ ਅੰਮ੍ਰਿਤਸਰ ਉਤਾਰਨਾ ਜਿਥੇ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੈ ਉਥੇ ਗੁਰੂ ਕੀ ਨਗਰੀ ਨੂੰ ਹੀ ਆਖਰ ਕਿਉਂ ਡਿਪੋਰਟੇਸ਼ਨ ਸੈਂਟਰ ਬਣਾਇਆ ਜਾ ਰਿਹਾ ਹੈ ਤੇ ਪੰਜਾਬ ਨੂੰ ਹੀ ਜਹਾਜ਼ ਉਤਾਰਨ ਲਈ ਕਿਉਂ ਚੁਣਿਆ ਗਿਆ ਹੈ ਜਦੋਂ ਕਿ ਜਹਾਜ਼ ਕਿਸੇ ਹੋਰ ਸੂਬੇ ਵਿਚ ਵੀ ਉਤਾਰਿਆ ਜਾ ਸਕਦਾ ਸੀ । ਸੀ. ਐੱਮ. ਮਾਨ ਨੇ ਕਿਹਾ ਕਿ ਪਾਕਿਸਤਾਨ ਦਾ ਬਾਰਡਰ ਨੇੜੇ ਹੈ ਇਸ ਲਈ ਇੱਥੇ ਜਹਾਜ਼ ਉਤਾਰਨਾ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣਾ ਜਹਾਜ਼ ਭੇਜ ਕੇ ਭਾਰਤੀਆਂ ਨੂੰ ਲਿਆਉਣਾ ਚਾਹੀਦਾ ਸੀ । ਇਸ ਮੌਕੇ ਭਗਵੰਤ ਮਾਨ ਨੇ ਅਕਾਲੀ ਦਲ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਨਾਲ ਮੱਥਾ ਲਾਇਆ ਸੀ ਹੁਣ ਅਕਾਲੀ ਦਲ ਕੋਲ 25 ਬੰਦੇ ਵੀ ਨਹੀਂ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਕਮੇਟੀ ਬਣਾਉਣ ਲਈ ਵੀ 5 ਮੈਂਬਰ ਹੀ ਚੁਣਦਾ ਹੈ ।