

ਮੁੱਖ ਮੰਤਰੀ ਪੰਜਾਬ ਅੱਜ ਕਰਨਗੇ ਕੈਬਨਿਟ ਮੀਟਿੰਗ ਚੰਡੀਗੜ੍ਹ, 22 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਲੈਂਡ ਪੁਲਿੰਗ ਪਾਲਿਸੀ ਸਣੇ ਹੋਰ ਭੱਖਦੇ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਸਾਢੇ 10 ਵਜੇ ਦੇ ਕਰੀਬ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਮਾਨ ਦੀ ਅਗਵਾਈ ਹੇਠ ਪਹਿਲਾਂ ਵੀ ਕਈ ਕੈਬਨਿਟ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਉਨ੍ਹਾਂ ਵਿਚ ਕਈ ਅਹਿਮ ਫ਼ੈਸਲਿਆਂ ਤੇ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਕਈ ਲੋਕ ਹਿਤੈਸ਼ੀ ਫ਼ੈਸਲੇ ਵੀ ਲਏ ਜਾ ਚੁੱਕੇ ਹਨ, ਜਿਸਦੇ ਚਲਦਿਆਂ ਅੱਜ ਦੀ ਕੈਬਨਿਟ ਮੀਟਿੰਗ ਵਿਚ ਵੀ ਉਪਰੋਕਤ ਤੋਂ ਇਲਾਵਾ ਕਈ ਹੋਰ ਲੋਕ ਹਿੱਤ ਵਾਲੇ ਫ਼ੈਸਲੇ ਲਏ ਜਾ ਸਕਦੇ ਹਨ।