post

Jasbeer Singh

(Chief Editor)

National

ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

post-img

ਹੱਥਾਂ ‘ਚ ਤਖ਼ਤੀਆਂ ਫੜ ਪੰਜਾਬ ਕਾਂਗਰਸ ਸਾਂਸਦਾਂ ਨੇ ਲੋਕ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਦਿੱਲੀ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਵਿੱਚ ਭਾਜਪਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ । ਅੱਜ ਲੋਕ ਸਭਾ ਭਵਨ ਦੇ ਬਾਹਰ ਵੜਿੰਗ ਸਮੇਤ ਪਟਿਆਲਾ ਤੋਂ ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਲੋਕ ਸਭਾ ਦੇ ਬਾਹਰ ਖੜ੍ਹੇ ਹੋ ਕੇ ਅਤੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਨੇ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚੋਂ ਫ਼ਸਲਾਂ ਦੀ ਖ਼ਰੀਦ ਵਿੱਚ ਦੇਰੀ ਕਰ ਰਹੀ ਹੈ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ “ਦਸੰਬਰ 2021 ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਨਾ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਪੂਰੀ ਕੀਤੀ ਗਈ, ਨਾ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੀ ਗਰੰਟੀ ਪੂਰੀ ਹੋਈ ਅਤੇ ਨਾ ਹੀ ਲਖੀਮਪੁਰ ਖੀਰੀ ਕਾਂਡ ਦੇ ਪੀੜ੍ਹਤਾਂ ਨੂੰ ਨਿਆਂ ਮਿਲਿਆ ਹੈ । ਕਿਸਾਨਾਂ ਦੀਆਂ 12 ਦੇ ਕਰੀਬ ਰੱਖੀਆਂ ਗਈਆਂ ਮੰਗਾਂ ਵਿੱਚੋ ਇੱਕ ਵੀ ਪੂਰੀ ਨਾ ਕਰਨਾ ਭਾਜਪਾ ਦਾ ਕਿਸਾਨਾਂ ਪ੍ਰਤੀ ਅਨਿਆਂ ਅਤੇ ਸਿੱਧਾ ਧੱਕਾ ਹੈ। ਕਿਸਾਨੀ ਨਾਲ ਖੇਤਰੀ ਅਤੇ ਕੇਂਦਰ ਦੇ ਪੱਧਰ ਤੇ ਹੋ ਰਹੇ ਅਨਿਆਂ ਖਿਲਾਫ ਅੱਜ ਸੰਸਦ ਵਿੱਚ ਆਵਾਜ਼ ਉਠਾ ਕੇ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਤਾਕੀਦ ਕੀਤੀ ।

Related Post