post

Jasbeer Singh

(Chief Editor)

Punjab

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

post-img

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਜਿਮਨੀ ਚੋਣਾਂ ਦੌਰਾਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।ਇਥੇ ਹੀ ਬਸ ਨਹੀਂ ਧਮਕੀ ਸਿਰਫ਼ ਵੜਿੰਗ ਨੂੰ ਹੀ ਨਹੀਂ ਬਲਕਿ ਉਨ੍ਹਾਂ ਦੇ ਪਰਿਵਾਰ ਨੂੰ ਵੀ ਦਿੱਤੀ ਗਈ ਹੈ। ਕਿਸ ਕਿਸ ਨੂੰ ਮਿਲੀ ਹੈ ਧਮਕੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੋਂ ਇਲਾਵਾ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਸੁਰੱਖਿਆ ਦੀ ਮੰਗ ਕੀਤੀ ਹੈ। ਕਿਵੇਂ ਦਿੱਤੀ ਗਈ ਧਮਕੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਹਿਲਾਂ ਵਟਸਐਪ ਕਾਲ ਰਾਹੀਂ ਅਤੇ ਫਿਰ ਵੁਆਇਸ ਕਾਲ ਮੈਸਜ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ । ਇਸ ਮਾਮਲੇ ਵਿਚ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਸਮੇਤ ਦੋ ਹੋਰਨਾਂ ਵਿਰੁੱਧ ਤਰਨਤਾਰਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Related Post

Instagram