post

Jasbeer Singh

(Chief Editor)

Punjab

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਗਮ ਚੋਣ

post-img

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਗਮ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਨਾਲ ਮੀਟਿੰਗ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਧੰਨਵਾਦ ਕਰਨਾ ਚਾਹੁੰਦੇ ਹਨ ਜਿਨ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਹੈ ਅਤੇ ਕਾਂਗਰਸ ਨੂੰ ਬੁਹਮਤ ਹਾਸਲ ਹੋਇਆ ਹੈ।ਰਾਜਾ ਵੜਿੰਗ ਨੇ ਕਿਹਾ ਕਿ 5 ਕਾਰਪੋਰੇਸ਼ਨ ਦੀਆਂ ਚੋਣਾਂ ਨੇ ਸਮੁੱਚੇ ਪੰਜਾਬ ਭਰ ਵਿਚ ਸਨੇਹਾ ਦਿੱਤਾ ਹੈ ਕਿ ਪੰਜਾਬ ਦੇ ਸ਼ਹਿਰੀਆਂ ਦੀ ਪਹਿਲੀ ਪਸੰਦ ਕਾਂਗਰਸ ਪਾਰਟੀ ਹੈ ਅਤੇ ਮੈਂ ਇਸ ਨਗਰੀ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ । ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਮੇਅਰ ਕਾਂਗਰਸ ਦਾ ਹੀ ਬਣੇਗਾ । ਉਨ੍ਹਾਂ ਕਿਹਾ ਕਿ ਮੀਟਿੰਗ ’ਚ ਇਹ ਗੱਲ ਸਿੱਧ ਹੋ ਗਈ ਹੈ ਕਿ ਸਾਰੇ ਕੌਂਸਲਰ ਅਤੇ ਲੀਡਰ ਸਹਿਬਾਨ ਅੱਜ ਦੀ ਮੀਟਿੰਗ ਸ਼ਾਮਲ ਹੋ ਹਨ। ਹੁਣ ਅੱਗੋਂ ਕਿਸ ਤਰ੍ਹਾਂ ਦੀ ਰੂਪ ਰੇਖਾ ਬਣਦੀ ਹੈ ਔਰਤ ਜਾਂ ਮਰਦ ਜਾਂ ਰਿਜ਼ਰਵ ਨੂੰ ਜਿ਼ੰਮੇਵਾਰੀ ਸੌਂਪੀ ਜਾਵੇਗੀ ਇਹ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਾਂਗੇ। ਅਸੀਂ ਸਾਰੇ ਹੋਲਡਰਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਫੈਸਲਾ ਕਰਾਂਗੇ । ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਪੰਜਾਬ ਸਰਕਾਰ ’ਤੇ ਰੱਜ ਕੇ ਵਰੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮਾਹੌਲ ਖ਼ਰਾਬ ਹੋਣ ਲਈ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮੇਅਰ ਬਣਾਉਣ ਨੂੰ ਲੈ ਕੇ ਅੱਜ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ ।

Related Post