
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ
- by Jasbeer Singh
- August 10, 2024

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਗਊਆਂ ਦੀ ਸਾਂਭ ਸੰਭਾਲ ਲਈ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਮੁਲਾਕਾਤ ਹੁਸ਼ਿਆਰਪੁਰ ਵਿੱਚ 400 ਕਿੱਲੇ ਜਮੀਨ 'ਚ ਬੇਸਹਾਰਾ ਗਊਆਂ ਦੀ ਕੀਤੀ ਜਾਵੇਗੀ ਸਾਂਭ ਸੰਭਾਲ : ਚੇਅਰਮੈਨ ਅਸ਼ੋਕ ਸਿੰਗਲਾ ਚੰਡੀਗੜ੍ਹ ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਦੀ ਪੂਰਤੀ ਲਈ ਸ਼ੁਕਰਵਾਰ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ਲਈ ਹੁਸ਼ਿਆਰਪੁਰ ਜਿਲੇ ਵਿੱਚ ਗਊ ਗੋਚਰ ਗਊ ਚਰਾਂਦ ਦੀ ਲਗਭਗ 400 ਕਿੱਲਾ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਸੜਕਾਂ ਤੇ ਬੇਸਹਾਰਾ ਘੁੰਮ ਰਹੀਆਂ ਗਊਆਂ ਨੂੰ ਇੱਥੇ ਪਹੁੰਚਾਇਆ ਜਾਵੇਗਾ ਅਤੇ ਉਨਾਂ ਦੀ ਪੂਰੀ ਸਾਂਭ ਸੰਭਾਲ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਹੁਸ਼ਿਆਰਪੁਰ ਜਿਲ੍ਹੇ ਵਿੱਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਬਹੁਤ ਵੱਧ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਨ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸੂਆਂ ਦੇ ਯੋਗ ਪ੍ਰਬੰਧਨ ਲਈ ਉਪਰਾਲੇ ਕੀਤੇ ਜਾਣੇ ਜਰੂਰੀ ਹਨ । ਮੀਟਿੰਗ ਦੌਰਾਨ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਸੀਈਓ ਡਾਕਟਰ ਅਸ਼ੀਸ਼ ਚੁੱਘ ਅਤੇ ਜਸਵਿੰਦਰ ਸਿੰਘ,ਸੀਨੀਅਰ ਡਿਪਟੀ ਜਰਨਲ ਐਡਵੋਕੇਟ ਸੁਮਨਦੀਪ ਸਿੰਘ ਵਾਲੀਆ ਹਾਜ਼ਰ ਸਨ
Related Post
Popular News
Hot Categories
Subscribe To Our Newsletter
No spam, notifications only about new products, updates.