post

Jasbeer Singh

(Chief Editor)

Punjab

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਪਣੇ ਟੀਚਿਆਂ ਨੂੰ ਸਰ ਕਰਨ ਵਿੱਚ ਕਾਮਯਾਬ ਹੋਈ: ਰਾਜਵੰਤ ਸਿੰਘ ਘੁੱਲੀ

post-img

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਪਣੇ ਟੀਚਿਆਂ ਨੂੰ ਸਰ ਕਰਨ ਵਿੱਚ ਕਾਮਯਾਬ ਹੋਈ: ਰਾਜਵੰਤ ਸਿੰਘ ਘੁੱਲੀ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ 09 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਪੂਰੇ ਹੋਏ ਪ੍ਰੋਜੈਕਟ ਲੋਕ ਅਰਪਿਤ ਧੂਰੀ, 23 ਮਈ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧੂਰੀ ਵਿਖੇ ਕਰੀਬ 09 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਕੂਲ ਦੇ ਸੱਤ ਕਮਰਿਆਂ ਨੂੰ ਸਮਾਰਟ ਕਲਾਸਰੂਮ ਤਹਿਤ ਨਵੀਂ ਦਿੱਖ ਪ੍ਰਦਾਨ ਕਰਨ, ਚਾਰ ਕਮਰਿਆਂ ਦੇ ਫਰਸ਼ ਅਤੇ ਹਾਲ ਦੇ ਫਰਸ਼ ਦੀਆਂ ਟਾਇਲਾਂ ਲਗਵਾਉਣ ਉਪਰੰਤ ਇਹ ਪ੍ਰੋਜੈਕਟ ਮਾਰਕਿਟ ਧੂਰੀ ਦੇ ਚੇਅਰਮੈਨ ਸ. ਰਾਜਵੰਤ ਸਿੰਘ ਜੀ ਘੁੱਲੀ ਵੱਲੋਂ ਲੋਕ ਅਰਪਿਤ ਕੀਤੇ ਗਏ। ਇਸ ਮੌਕੇ ਸ. ਘੁੱਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਦਰਪੇਸ਼ ਹਰ ਇੱਕ ਸਮੱਸਿਆ ਦੇ ਸਥਾਈ ਹੱਲ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ, ਆਪਣੇ ਟੀਚਿਆਂ ਨੂੰ ਸਾਕਾਰ ਕਰਨ ਵਿੱਚ ਕਾਮਯਾਬ ਹੋਈ ਹੈ। ਸਿੱਖਿਆ ਕ੍ਰਾਂਤੀ, ਇੱਕ ਸ਼ਾਨਦਾਰ ਉਪਰਾਲਾ ਸਾਬਿਤ ਹੋ ਰਿਹਾ ਹੈ, ਜਿਸ ਵਿੱਚ ਸਰਕਾਰ ਦੇ ਨੁਮਾਇੰਦੇ ਸਿੱਧੇ ਤੌਰ 'ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਉਹਨਾਂ ਦੀਆਂ ਸਕੂਲਾਂ ਨਾਲ ਸੰਬੰਧਿਤ ਜ਼ਰੂਰਤਾਂ ਬਾਰੇ ਜ਼ਮੀਨੀ ਪੱਧਰ 'ਤੇ ਜਾਣਕਾਰੀ ਹਾਸਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸਰਕਾਰੀ ਸਕੂਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਦੀ ਵੱਡੀ ਕਮੀ ਪੇਸ਼ ਆਉਂਦੀ ਰਹੀ, ਉਥੇ ਹੀ ਬੱਚਿਆਂ ਤੇ ਅਧਿਆਪਕਾਂ ਦੀ ਜ਼ਰੂਰਤਾਂ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਵਿਦਿਅਕ ਪ੍ਰਾਪਤੀਆਂ ਉੱਤੇ ਮਾੜਾ ਅਸਰ ਪਿਆ। ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਵਾ ਤਿੰਨ ਸਾਲਾਂ ਤੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਸੁਧਾਰਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹਾਂ ਅਤੇ ਸਾਨੂੰ ਪੂਰਨ ਉਮੀਦ ਹੈ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਦੇ ਹਰ ਖੇਤਰ ਵਿੱਚ ਆਪਣੀ ਮਿਹਨਤ ਤੇ ਦ੍ਰਿੜ੍ਹਤਾ ਨਾਲ ਆਪਣਾ ਨਾਮ ਚਮਕਾਉਣਗੇ। ਇਸ ਮੌਕੇ ਉਹਨਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਸਕੂਲ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

Related Post