post

Jasbeer Singh

(Chief Editor)

Punjab

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ ' ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ

post-img

ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਏਗੀ ' ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਧੂਰੀ/ ਸੰਗਰੂਰ, 11 ਅਪ੍ਰੈਲ : ਪੰਜਾਬ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਸਰਕਾਰੀ ਹਾਈ ਸਕੂਲ ਬਰੜਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਲਵਾਨ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਸੰਵਾਰਨ ਲਈ ਜੋ ਸਿੱਖਿਆ ਕ੍ਰਾਂਤੀ ਨਾਮ ਦੀ ਮੁਹਿੰਮ ਚਲਾਈ ਹੈ ਉਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ ਜਿਸ ਸਦਕਾ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਨੋਬਲ ਵਧਿਆ ਹੈ । ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਅਤੇ ਯੋਜਨਾਬੱਧ ਢੰਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸਕੂਲ ਅਤਿ ਆਧੁਨਿਕ ਸੁਵਿਧਾਵਾਂ ਤੋਂ ਵਾਂਝਾ ਨਹੀਂ ਰਹੇਗਾ । ਅੱਜ ਬਰੜਵਾਲ ਸਕੂਲ ਵਿਖੇ 20.75 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿੱਚ 13.40 ਲੱਖ ਰੁਪਏ ਅਤੇ ਪ੍ਰਾਇਮਰੀ ਸਕੂਲ ਭਲਵਾਨ ਵਿੱਚ 47.91 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ।

Related Post