
ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ ਸਿੱਖਿਆ 'ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ.
- by Jasbeer Singh
- May 22, 2025

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ ਸਿੱਖਿਆ 'ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ -ਸਿੱਖਿਆ ਦੇ ਖੇਤਰ 'ਚ ਕਿੱਤਾ ਸੁਧਾਰ ਆਉਣ ਵਾਲੀ ਪੀੜੀ ਦਾ ਭਵਿੱਖ ਸੁਰੱਖਿਅਤ ਕਰਨਗੇ : ਸਿਹਤ ਮੰਤਰੀ -ਤਫ਼ਜੱਲਪੁਰਾ, ਪਿੰਡ ਰੋੜਗੜ੍ਹ, ਰੋਹਟੀ ਘਾਸ ਤੇ ਰਾਮਗੜ੍ਹ ਛੰਨਾ ਦੇ ਸਰਕਾਰੀ ਸਕੂਲਾਂ 'ਚ ਹੋਏ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ -ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰੀ ਪ੍ਰਾਇਮਰੀ ਸਕੂਲ ਤਫ਼ਜੱਲਪੁਰਾ ਵਿਖੇ ਕਲਾਸ ਰੂਮ ਸਮਰਪਿਤ ਕੀਤਾ ਪਟਿਆਲਾ, 22 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਸਮੇਤ ਅਧਿਆਪਕਾਂ ਦੀ ਨਵੀਂ ਭਰਤੀ ਤੇ ਵਿਦੇਸ਼ 'ਚ ਟਰੇਨਿੰਗ ਵਰਗੀਆਂ ਪਹਿਲਕਦਮੀ ਕੀਤੀਆਂ ਹਨ, ਜੋ ਹੁਣ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਦੇ ਰੂਪ ਵਿੱਚ ਸਭ ਦੇ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਏ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਦੋ ਹਜ਼ਾਰ ਕਰੋੜ ਰੁਪਏ ਖਰਚੇ ਗਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਪੜਨ ਲਈ ਅਤਿ ਆਧੁਨਿਕ ਸਹੂਲਤਾਂ ਮਿਲਣ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ਨੂੰ ਮਿਲੀਆਂ ਸਹੂਲਤਾਂ ਸਦਕਾ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤ 96.09 ਫ਼ੀਸਦੀ ਰਹੀ ਹੈ। ਤਫ਼ਜੱਲਪੁਰਾ, ਪਿੰਡ ਰੋੜਗੜ੍ਹ, ਰੋਹਟੀ ਘਾਸ ਤੇ ਰਾਮਗੜ੍ਹ ਛੰਨਾ ਦੇ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਿਜ਼ਨਸ ਬਲਾਸਟਰ ਤਹਿਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲ, ਖਾਣਾ, ਸਜਾਵਟੀ ਸਾਮਾਨ ਆਦਿ ਨੂੰ ਦੇਖਣ ਉਪਰੰਤ ਕਿਹਾ ਕਿ ਵਿਦਿਆਰਥੀਆਂ ਵੱਲੋਂ ਤਿਆਰ ਸਾਮਾਨ ਆਲਾ ਦਰਜੇ ਦਾ ਹੈ ਤੇ ਬਿਜ਼ਨਸ ਬਲਾਸਟਰ ਸਕੀਮ ਆਉਣ ਵਾਲੇ ਸਮੇਂ 'ਚ ਨਵੇਂ ਉਦਮੀ ਪੈਦਾ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੀ ਕੀਤੀ ਸ਼ੁਰੂਆਤ ਨੂੰ ਸਿੱਖਿਆ ਦੇ ਖੇਤਰ 'ਚ ਨਵੇਂ ਯੁੱਗ ਦਾ ਆਗਾਜ਼ ਦੱਸਿਆ। ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਡਾ. ਬਲਬੀਰ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਤਫੱਜਲਪੁਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਤਿਆਰ ਕੀਤਾ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਡਾ. ਬਲਬੀਰ ਸਿੰਘ ਨੇ ਵਿਰੋਧੀਆਂ 'ਤੇ ਤਨਜ਼ ਕਸਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਕਿਤੇ ਜਾਣ ਵਾਲੇ ਉਦਘਾਟਨਾਂ 'ਤੇ ਬਿਆਨ ਦੇਣ ਵਾਲੇ ਇਹ ਭੁੱਲ ਜਾਂਦੇ ਹਨ ਕਿ ਉਨ੍ਹਾਂ ਦੀ ਸਰਕਾਰ 'ਚ ਜੇਕਰ ਇਹ ਕੰਮ ਹੋਏ ਹੁੰਦੇ ਤਾਂ ਸਿੱਖਿਆ ਦਾ ਮਿਆਰ ਪਹਿਲਾ ਹੀ ਉੱਚਾ ਹੋ ਜਾਣਾ ਸੀ ਤੇ ਸਾਨੂੰ ਆਜ਼ਾਦੀ ਦੇ 77 ਸਾਲ ਬਾਅਦ ਅਜਿਹੇ ਉਦਘਾਟਨ ਕਰਨ ਦੀ ਲੋੜ ਨਾ ਰਹਿਣੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਅੰਦਰ 20 ਹਜ਼ਾਰ ਅਧਿਆਪਕਾਂ ਨੂੰ ਭਰਤੀ ਕੀਤਾ ਹੈ ਤੇ 12 ਹਜ਼ਾਰ ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ ਅਤੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਟਰੇਨਿੰਗ ਦੇਣ ਲਈ ਵਿਦੇਸ਼ ਵੀ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਹੰਸ ਰਾਜ ਨਾਗਪਾਲ, ਡਿਪਟੀ ਡੀ.ਓ ਮਨਵਿੰਦਰ ਕੌਰ ਭੁੱਲਰ, ਰੁਪਾਲੀ ਗਰਗ, ਨਵਦੀਪ ਸ਼ਰਮਾ, ਅਮਰੀਕ ਸਿੰਘ, ਜਸਵਿੰਦਰ ਸਿੰਘ, ਮਨਿੰਦਰ ਸਿੰਘ, ਗੁਰਦੀਪ ਸਿੰਘ ਦਿੱਤੂਪੁਰ, ਪ੍ਰਿੰਸੀਪਲ ਜਸਪਾਲ ਸਿੰਘ, ਮੀਨਾ ਰਾਣੀ, ਸੁਖਵਿੰਦਰ ਕੌਰ ਰਜਿੰਦਰ ਕੌਰ ਸਮੇਤ ਵੱਡੀ ਗਿਣਤੀ ਮਾਪੇ, ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ। ਡੱਬੀ ਲਈ ਪ੍ਰਸਤਾਵਿਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਰੋਹਟੀ ਖਾਸ ਵਿਖੇ ਨਵੇਂ ਬਣੇ ਅੱਡੇ ਦਾ ਉਦਘਾਟਨ ਵੀ ਕੀਤਾ। ਪਿੰਡ ਦੀ ਪੰਚਾਇਤ ਤੇ ਈ.ਡਬਲਿਊ.ਐਸ ਦੇ ਚੇਅਰਮੈਨ ਹੰਸ ਰਾਜ ਨਾਗਪਾਲ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਬੱਸ ਅੱਡਾ ਰੋਹਟੀ ਖਾਸ ਸਮੇਤ ਆਲੇ ਦੁਆਲੇ ਦੇ ਪਿੰਡਾਂ ਨੂੰ ਵੀ ਲਾਭ ਦੇਵੇਗਾ। ਇਸ ਉਪਰੰਤ ਸਿਹਤ ਮੰਤਰੀ ਵੱਲੋਂ ਪਿੰਡ ਰੋਹਟੀ ਖਾਸ ਵਿਖੇ ਵਿਕਸਤ ਕੀਤੇ ਗਏ ਵਾਤਾਵਰਣ ਪਾਰਕ ਦਾ ਦੌਰਾ ਕੀਤਾ ਗਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਪਾਰਕ ਵਿੱਚ ਹੋਰ ਰਵਾਇਤੀ ਬੂਟੇ ਲਗਾਉਣ ਤੇ ਬੱਚਿਆਂ ਦੇ ਖੇਡਣ ਲਈ ਗਰਾਊਂਡ ਵਿਕਸਤ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਰਪੰਚ ਜਸਵੀਰ ਸਿੰਘ ਸੀਰਾ, ਨੰਬਰਦਾਰ ਮਨਜਿੰਦਰ ਸਿੰਘ, ਰਾਮ ਸਿੰਘ, ਬਲਜੀਤ ਸਿੰਘ ਸੋਹੀ, ਦੀਪ ਸਿੰਘ ਸੋਨੀ, ਤਰਸੇਮ ਸਿੰਘ, ਗੁਰਦੀਪ ਸਿੰਘ, ਜਤਿੰਦਰ ਕੌਰ ਤੇ ਮੇਜਰ ਸਿੰਘ ਵੀ ਮੌਜੂਦ ਸਨ। ਫੋਟੋ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਸਕੂਲਾਂ ’ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।
Related Post
Popular News
Hot Categories
Subscribe To Our Newsletter
No spam, notifications only about new products, updates.