Punjab
0
ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
- by Jasbeer Singh
- December 15, 2025
ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 15 ਦਸੰਬਰ 20225 : ਪੰਜਾਬ ਵਿਚ ਸ਼ੁਰੂ ਹੋ ਚੁੱਕੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਵਧਦੀ ਠੰਡ ਅਤੇ ਪੈਂਦੀ ਸੰਘਣੀ ਧੁੰਦਾਂ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਭਰ ਦੇ ਸਮੁੱਚੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ । ਜਾਰੀ ਨੋਟੀਫਿਕੇਸ਼ਨ ਵਿਚ ਕਦੋਂ ਤੋਂ ਹੋਣਗੀਆਂ ਛੁੱਟੀਆਂ ਸ਼ੁਰੂ ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਜਿਥੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਦੇ ਮੁਤਾਬਕ ਪੰਜਾਬ ਦੇ ਸਮੁੱਚੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰੱਖਿਆ ਜਾਵੇਗਾ।
