post

Jasbeer Singh

(Chief Editor)

Punjab

ਪੰਜਾਬ ਸਰਕਾਰ ਕਿਸ ਦਿਨ ਕੀਤਾ ਸਰਕਾਰੀ ਛੁੱਟੀ ਦਾ ਐਲਾਨ......

post-img

ਪੰਜਾਬ (੯ ਅਕਤੂਬਰ ੨੦੨੪ ) : ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤੀ ਚੋਣ ਵਾਲੇ ਦਿਨ ਛੁੱਟੀ ਕਰਨ ਦਾ ਉਦੇਸ਼ ਇਹ ਹੈ ਕਿ ਇਸ ਦਿਨ ਵੋਟਰ ਵੱਧ ਤੋਂ ਵੱਧ ਚੋਣ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ। ਜਿਸ ਦੇ ਚੱਲਦੇ ਇਸ ਦਿਨ ਸਾਰੇ ਸਰਕਾਰੀ ਦਫਤਰ, ਅਦਾਰੇ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।

Related Post