post

Admin

(Chief Editor)

Punjab

ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿਲ ਮੁਆਫ ਕਰਨ ਨੂੰ ਦਿੱਤੀ ਮਨਜ਼ੂਰੀ

post-img

ਪੰਜਾਬ ਸਰਕਾਰ ਨੇ ਗਊਸ਼ਾਲਾਵਾਂ ਦੇ ਬਿਜਲੀ ਬਿਲ ਮੁਆਫ ਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 6 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਮੀਟਿੰਗ ਵਿਚ ਪੰਜਾਬ ਦੀਆਂ ਸਮੁੱਚੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ।

ਕਿੰਨੀਆਂ ਹੋਰ ਗਊਸ਼ਾਲਾਵਾਂ ਨੂੰ ਮਿਲੇ ਮੁਫ਼ਤ ਬਿਜਲੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਵਾਲੇ ਫ਼ੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਸਕੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ (Free electricity) ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ ਵਧ ਕੇ 518 ਹੋ ਜਾਵੇਗੀ ।

ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ :

ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣ ਵਿੱਚ ਗਊਸ਼ਾਲਾਵਾਂ (Cowsheds) ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਮੌਜੂਦਾ ਸਮੇਂ ਵਿੱਚ 366 ਗੌਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਇਸ ਸਹੂਲਤ ਅਧੀਨ ਲਿਆਂਦਾ ਜਾਵੇਗਾ । ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਲਈ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ ।

ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ : ਭਗਵੰਤ ਮਾਨ

ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗੌ-ਧਨ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ । ਮੇਰੇ ਦਰਵਾਜ਼ੇ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰਕੇ ਇਨਸਾਨੀਅਤ ਦੀ ਵੱਡੀ ਸੇਵਾ ਕਰ ਰਹੀਆਂ ਹਨ, ਜੋ ਨਹੀਂ ਤਾਂ ਸੜਕਾਂ `ਤੇ ਘੁੰਮਦੇ ਰਹਿੰਦੇ । ਪ੍ਰਬੰਧਕੀ ਕਮੇਟੀਆਂ ਗਊ-ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ-ਸੇਵਾ ਹੀ ਪਰਮ ਪੂਜਾ ਹੈ ।

ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ : ਸੀ. ਐਮ.

ਗਊਸ਼ਾਲਾ ਪ੍ਰਬੰਧਕੀ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੀ. ਐੱਮ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਗਊਸ਼ਾਲਾਵਾਂ ਕੁਸ਼ਲਤਾ ਨਾਲ ਗਊ-ਧਨ ਦੀ ਦੇਖਭਾਲ ਅਤੇ ਸੰਭਾਲ ਕਰ ਰਹੀਆਂ ਹਨ, ਜੋ ਨਹੀਂ ਤਾਂ ਸੜਕਾਂ `ਤੇ ਘੁੰਮ ਕੇ ਮਾਨਵੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ । ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ-ਹਿੱਤੂ ਫੈਸਲੇ ਲੈਣ ਲਈ ਵਚਨਬੱਧ ਹੈ ।

ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ `ਤੇ ਤਬਦੀਲ ਕਰਨ ਦੀ ਵੀ ਲੋੜ ਹੈ । ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਦੇਵੇਗੀ । ਇਸ ਮੌਕੇ ਮੀਟਿੰਗ ਵਿਚ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ ।

Related Post

Instagram