post

Jasbeer Singh

(Chief Editor)

Patiala News

ਨਸ਼ਿਆਂ ਦੇ ਹੜ੍ਹ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬਧ : ਹਰਮੀਤ ਪਠਾਣਮਾਜਰਾ

post-img

ਨਸ਼ਿਆਂ ਦੇ ਹੜ੍ਹ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬਧ : ਹਰਮੀਤ ਪਠਾਣਮਾਜਰਾ - ਲੰਘੀਆਂ ਸਰਕਾਰਾਂ ਨੇ ਪੰਜਾਬ ਨੂੰ ਕੀਤਾ ਖੋਖਲਾ - ਲੋਕਾਂ ਦੀਆਂ ਸਮਸਿਆਵਾਂ ਸੁਣਕੇ ਹੱਲ ਕਰਨ ਲਈ ਦਿੱਤੇ ਅਧਿਕਾਰੀਆਂ ਨੂੰ ਆਦੇਸ਼ ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਅੰਦਰ ਨਸ਼ਿਆਂ ਦੇ ਹੜ੍ਹ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ੰਗੰਭੀਰਤਾ ਨਾਲ ਕੰਮ ਵੀ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ, ਜਿਨ੍ਹਾਂ ਕਾਰਨ ਪੰਜਾਬ ਅੰਦਰ ਨਸ਼ਿਆਂ ਦਾ ਹੜ ਆਇਆ ਸੀ । ਵਿਧਾਇਕ ਪਠਾਣਮਾਜਰਾ ਨੇ ਇਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ । ਇਸ ਮੌਕੇ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਆਖਿਆ ਕਿ ਹੁਣ ਤੱਕ ਦੀਆਂ ਲੰਘੀਆਂ ਸਰਕਾਰਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਹੈ । ਇਸ ਕਾਰਨ ਹੀ ਲੋਕਾਂ ਨੇ ਵੱਡਾ ਬਦਲਾਅ ਕਰਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਹੈ, ਜੋ ਕਿ ਹੁਣ ਲੋਕਾਂ ਲਈ ਬਹੁਤ ਚੰਗਾ ਤੇ ਸਹੀ ਕੰਮ ਕਰਕੇ ਦਿਖਾ ਰਹੀ ਹੈ ਅਤੇ ਨਸ਼ਿਆਂ ਨੂੰ ਵੀ ਪੰਜਾਬ ਅੰਦਰੋਂ ਖਤਮ ਕੀਤਾ ਜਾ ਰਿਹਾ ਹੈ । ਇਸ ਮੌਕੇ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ, ਉੱਥੇ ਮੌਕੇ'ਤੇ ਹੀ ਅਧਿਕਾਰੀਆਂ ਨੂੰ ਆਦੇਸ਼ ਦੇ ਕੇ ਹੱਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਸੀ ਹਮੇਸ਼ਾ ਲੋਕਾਂ ਦੀ ਸੇਵਾ ਪੂਰੀ ਤਨਦੇਹੀ ਨਾਲ ਕੀਤੀ ਹੈ ਤੇ ਇਹ ਸੇਵਾ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਲੋਕਾਂ ਦੀ ਹਰ ਸਮੱਸਿਆ ਦਾ ਕੈਂਪਾਂ ਰਾਹੀ ਵੀ ਹੱਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਹੋਰ ਜ਼ਿਆਦਾ ਕੈਂਪ ਲਗਾਏ ਜਾਣਗੇ ਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਖਿਆ ਕਿ ਹੁਣ ਤੱਕ ਦੀਆਂ ਲੰਘੀਆਂ ਸਰਕਾਰਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਹੈ । ਇਸ ਕਾਰਨ ਹੀ ਲੋਕਾਂ ਨੇ ਵੱਡਾ ਬਦਲਾਅ ਕਰਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਹੈ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋ ਲੋਕਾਂ ਲਈ ਡਟਕੇ ਕੰਮ ਕੀਤਾ ਜਾ ਰਿਹਾ ਹੈ ਤੇ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।

Related Post