
ਪੰਜਾਬ ਸਰਕਾਰ ਨਹਿਰੀ ਪਾਣੀ ਦਾ ਇਕ-ਇਕ ਤੁਪਕਾ ਕਿਸਾਨਾਂ ਦੇ ਖੇਤਾਂ ਤਕ ਪੁੱਜਦਾ ਕਰਨ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
- by Jasbeer Singh
- June 2, 2025

ਪੰਜਾਬ ਸਰਕਾਰ ਨਹਿਰੀ ਪਾਣੀ ਦਾ ਇਕ-ਇਕ ਤੁਪਕਾ ਕਿਸਾਨਾਂ ਦੇ ਖੇਤਾਂ ਤਕ ਪੁੱਜਦਾ ਕਰਨ ਲਈ ਵਚਨਬੱਧ : ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਨੇ ਪਿੰਡ ਜਨਾਲ ਵਿਖੇ 02 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਪੈਣ ਵਾਲੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ ਦਿੜ੍ਹਬਾ, 2 ਜੂਨ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ, ਦਿੜ੍ਹਬਾ ਦੇ ਪਿੰਡ ਜਨਾਲ ਵਿਖੇ ਕਰੀਬ 02 ਕਰੋੜ 20 ਲੱਖ ਰੁਪਏ ਦੀ ਲਾਗਤ ਪਾਈ ਜਾਣ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪ ਲਾਈਨ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ.ਚੀਮਾ ਨੇ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਕਰੀਬ 850 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ । ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਦਿੜ੍ਹਬਾ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ । ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਹਲਕੇ ਵਿੱਚ ਸਿੱਧੀ ਬਿਜਾਈ ਵਾਲੇ ਖੇਤਰ ਵਿੱਚ ਪਿਛਲੇ ਸਾਲ ਵੀ ਵਾਧਾ ਹੋਇਆ ਸੀ ਤੇ ਇਸ ਸਾਲ ਹੋਰ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਜੇਕਰ ਸਾਡੇ ਕੋਲ ਪਾਣੀ ਹੀ ਨਾ ਬਚਿਆ ਤਾਂ ਸੂਬੇ ਵਿੱਚ ਖੇਤੀ ਕਰਨੀ ਸੰਭਵ ਹੀ ਨਹੀਂ ਹੋਣੀ। ਸਰਕਾਰ ਵੱਲੋਂ ਨਹਿਰੀ ਪਾਣੀ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਹਾਈ ਸਿੱਧ ਹੋਣਗੇ। ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਹਰਪ੍ਰੀਤ ਸਿੰਘ ਸਰਪੰਚ, ਮਨਦੀਪ ਸਿੰਘ, ਗੁਰਤੇਜ ਸਿੰਘ, ਰਾਜ ਸਿੰਘ, ਨਵਦੀਪ ਕੌਰ, ਹਰਬਿਆਸ ਸਿੰਘ, ਹਰਪ੍ਰੀਤ ਕੌਰ, ਹਰਪਿੰਦਰ ਕੌਰ, ਸਿਮਰਜੀਤ ਸਿੰਘ, ਹਰਬੰਸ ਕੌਰ (ਸਾਰੇ ਪੰਚਾਇਤ ਮੈਂਬਰ) ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.